ਕਿਸਾਨਾਂ ਨਾਲ ਗੱਲਬਾਤ ਲਈ ਕੇਂਦਰ ਨੇ ਭੇਜਿਆ ਚੌਥਾ ਸੱਦਾ ਪੱਤਰ

TeamGlobalPunjab
2 Min Read

ਚੰਡੀਗੜ੍ਹ : ਖੇਤੀ ਕਾਨੂੰਨ ਮੁੱਦੇ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਨੇ ਚੌਥਾ ਸੱਦਾ ਭੇਜਿਆ ਹੈ। ਇਸ ਦੀ ਜਾਣਕਾਰੀ ਬੀਜੇਪੀ ਪੰਜਾਬ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਦਿੱਤੀ ਹੈ। ਵਿਜੇ ਸਾਂਪਲਾ ਨੇ ਟਵੀਟ ਕਰਕੇ ਹੋਏ ਲਿਖਿਆ ਕਿ – ”3 ਦਸੰਬਰ ਨੂੰ @IndianGovtt ਕਿਸਾਨ ਜੱਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ, ਮੈਨੂੰ ਉਮੀਦ ਹੈ ਇਸ ਦੇ ਚੰਗੇ ਨਤੀਜੇ ਨਿਕਲਣਗੇ।”

- Advertisement -

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਕਿਸਾਨਾਂ ਨਾਲ ਤਿੰਨ ਵਾਰ ਗੱਲਬਾਤ ਕਰ ਚੁੱਕੀ ਹੈ, ਆਖੀਰ ਮੁਲਾਕਾਤ ਦਿੱਲੀ ਵਿੱਚ 13 ਨਵੰਬਰ ਨੂੰ ਕੀਤੀ ਗਈ ਸੀ। ਜਿਸ ਵਿੱਚ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਸ਼ਾਮਲ ਹੋਏ ਸਨ। ਇਸ ਮੀਟਿੰਗ ‘ਚ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾ ਸੁਣੀਆਂ ਪਰ ਇਸ ‘ਤੇ ਕੋਈ ਹੱਲ ਨਹੀਂ ਕੱਢਿਆ ਗਿਆ ਸੀ। ਓਧਰ ਕੇਂਦਰ ਸਰਕਾਰ ਨੇ ਵੀ ਆਪਣੀਆਂ ਮੁਸ਼ਕਲਾਂ ਕਿਸਾਨ ਜਥੇਬੰਦੀਆਂ ਸਾਹਮਣੇ ਰੱਖੀਆਂ ਸਨ।

ਤੀਸਰੀ ਮੀਟਿੰਗ ਤੋਂ ਬਾਅਦ ਵੀ ਪੰਜਾਬ ਵਿੱਚ ਕਿਸਾਨ ਲਗਾਤਾਰ ਨਿੱਤਰੇ ਹੋਏ ਹਨ। ਹੁਣ ਕਿਸਾਨਾਂ ਨੇ 26 ਅਤੇ 27 ਨਵੰਬਰ ਨੂੰ ‘ਦਿੱਲੀ ਚਲੋ’ ਅੰਦੋਲਨ ਦਾ ਐਲਾਨ ਕੀਤਾ ਹੋਇਆ। ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹਨਾਂ ਸਾਰੇ ਵਿਵਾਦਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ 3 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਹਲਾਂਕਿ ਇਸ ਸੱਦੇ ਪੱਤਰ ਦੀ ਹਾਲੇ ਤਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ। ਅਤੇ ਨਾ ਹੀ ਇਹ ਵੀ ਤੈਅ ਹੋਇਆ ਕਿ ਮੀਟਿੰਗ ਲਈ ਸਮਾਂ ਅਤੇ ਸਥਾਨ ਕਿਹੜਾ ਹੋਵੇਗਾ।

Share this Article
Leave a comment