ਕੇਂਦਰ ਸਰਕਾਰ ਖੇਤੀ ਕਾਨੂੰਨਾਂ ‘ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ

TeamGlobalPunjab
1 Min Read

ਚੰਡੀਗੜ੍ਹ: ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨਾਂ ਦੇ ਵਧ ਰਹੇ ਵਿਰੋਧ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੇ ਲਈ ਤਿਆਰ ਹੋ ਗਈ ਹੈ। ਬੀਤੇ ਦਿਨੀਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਕਿਸਾਨ ਲੀਡਰਾਂ ਨਾਲ ਫੋਨ ‘ਤੇ ਗੱਲਬਾਤ ਵੀ ਕੀਤੀ। ਰਾਜਨਾਥ ਸਿੰਘ ਨੇ ਕਿਸਾਨ ਲੀਡਰਾਂ ਨੂੰ ਕਿਸੇ ਵੀ ਵਕਤ ਮੀਟਿੰਗ ਲਈ ਆਉਣ ਦਾ ਸੱਦਾ ਦਿੱਤਾ ਹੈ।

ਇਸ ਤੋਂ ਇਲਾਵਾ ਲਿਖਤੀ ਸੱਦਾ ਭੇਜੇ ਜਾਣ ਦੀ ਗੱਲ ਵੀ ਆਖੀ ਹੈ। ਮਿਲੀ ਜਾਣਕਾਰੀ ਮੁਤਾਬਕ ਦੀਵਾਲੀ ਤੋਂ ਬਾਅਦ ਕਿਸਾਨਾਂ ਦੇ ਨਾਲ ਕੇਂਦਰ ਸਰਕਾਰ ਦੀ ਮੀਟਿੰਗ ਹੋ ਸਕਦੀ ਹੈ।

ਕੇਂਦਰ ਸਰਕਾਰ ਕਿਸਾਨਾਂ ਦੇ ਦੇਸ਼ ਵਿਆਪੀ ਅੰਦੋਲਨ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ। 346 ਕਿਸਾਨ ਜਥੇਬੰਦੀਆਂ ਵੱਲੋਂ 26 ਅਤੇ 27 ਨਵੰਬਰ ਨੂੰ “ਦਿੱਲੀ ਚਲੋ” ਦਾ ਸੱਦਾ ਦਿੱਤਾ ਗਿਆ ਹੈ। ਇਸ ਅੰਦੋਲਨ ਦੀ ਅਗਵਾਈ ਪੰਜਾਬ ਕਿਸਾਨ ਜਥੇਬੰਦੀਆਂ ਦੇ ਲੀਡਰ ਕਰਨਗੇ। ਕਿਸਾਨਾਂ ਦੀ ਕੋਸ਼ਿਸ਼ ਹੈ ਕਿ ਪੰਜਾਬ ਚੋਂ ਵਿੱਢੇ ਗਏ ਸੰਘਰਸ਼ ਨੂੰ ਕੌਮੀ ਪੱਧਰ ‘ਤੇ ਪਹੁੰਚਾਇਆ ਜਾਵੇ।

Share this Article
Leave a comment