ਨਵੀਂ ਦਿੱਲੀ: ਕਿਸਾਨਾਂ ਦੇ ਖੇਤੀ ਕਾਨੂੰਨ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਕੇਂਦਰ ਦੀ ਬੀਜੇਪੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕਿਸਾਨਾਂ ਨਾਲ ਗੱਲਬਾਤ ਲਈ ਪਹਿਲਾਂ ਤਿੰਨ ਦਸੰਬਰ ਨੂੰ ਮੀਟਿੰਗ ਰੱਖੀ ਸੀ ਜਿਸ ਦਾ ਸਮਾਂ ਬਦਲ ਕੇ ਹੁਣ 1 ਦਸੰਬਰ ਨੂੰ ਕੀਤਾ ਗਿਆ ਹੈ।
ਕਿਸਾਨਾਂ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਗੱਲਬਾਤ ਕਰਨਗੇ। ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦਿੱਲੀ ਨੂੰ ਕੂਚ ਕਰ ਰਹੀਆਂ ਹਨ ਅਤੇ ਲੱਖਾਂ ਦੀ ਗਿਣਤੀ ‘ਚ ਕਿਸਾਨ ਦਿੱਲੀ ਹਰਿਆਣਾ ਸਿੰਘੂ ਬਾਰਡਰ ‘ਤੇ ਬੈਠੇ ਹੋਏ ਹਨ। ਜਿਸ ਨਾਲ ਦਿੱਲੀ ਤੋਂ ਨਿਕਲਣ ਵਾਲੇ ਸਾਰੇ ਨੈਸ਼ਨਲ ਹਾਈਵੇ ਪੂਰੀ ਤਰ੍ਹਾਂ ਨਾਲ ਠੱਪ ਹੋ ਗਏ ਹਨ।
ਕਿਸਾਨਾਂ ਦੇ ਇਸ ਕਦਮ ਨੂੰ ਦੇਖਦੇ ਹੋਏ ਹੀ ਕੇਂਦਰ ਸਰਕਾਰ ਨੇ ਜਲਦ ਮੀਟਿੰਗ ਕਰਨ ਦਾ ਫ਼ੈਸਲਾ ਲਿਆ ਹੈ। ਕੇਂਦਰ ਨਾਲ ਗੱਲਬਾਤ ਕਰਨ ਲਈ ਜਾਣਾ ਹੈ ਜਾਂ ਨਹੀਂ ਅੱਜ ਕਿਸਾਨ ਜਥੇਬੰਦੀਆਂ ਦਿੱਲੀ ਬਾਰਡਰ ਤੇ ਹੀ ਮੀਟਿੰਗ ਕਰਕੇ ਵਿਚਾਰ ਕਰਨਗੀਆਂ।