ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਭੇਜਿਆ ਸੱਦਾ, 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ

Global Team
2 Min Read

ਚੰਡੀਗੜ੍ਹ: ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਮਿਲ ਗਿਆ ਹੈ। ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 4 ਸਤੰਬਰ ਨੂੰ ਗੱਲਬਾਤ ਹੋਵੇਗੀ। ਇਸ ਮੀਟਿੰਗ ਵਿੱਚ ਤਿੰਨ ਕੇਂਦਰੀ ਮੰਤਰੀ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਮਨੋਹਰ ਲਾਲ ਖੱਟਰ ਵੀ ਮੌਜੂਦ ਰਹਿਣਗੇ। ਹਾਲਾਂਕਿ ਮੀਟਿੰਗ ਕਿੱਥੇ ਹੋਵੇਗੀ, ਇਸ ਬਾਰੇ ਅਜੇ ਫ਼ੈਸਲਾ ਨਹੀਂ ਹੋਇਆ।

ਦਿੱਲੀ ਕੂਚ ਦਾ ਕੀਤਾ ਸੀ ਐਲਾਨ

ਕਿਸਾਨਾਂ ਨੇ ਅੱਜ ਅਰਧ-ਨਗਨ ਹੋ ਕੇ ਹਰਿਆਣਾ ਦੇ ਰਸਤੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਕੇਂਦਰ ਨਾਲ ਗੱਲਬਾਤ ਲਈ ਮੀਟਿੰਗ ਤੈਅ ਕਰਵਾਈ ਗਈ।

ਤਿੰਨ ਦਿਨ ਪਹਿਲਾਂ ਪੰਜਾਬ ਤੋਂ 55 ਕਿਸਾਨ ਦਿੱਲੀ ਵੱਲ ਰਵਾਨਾ ਹੋਏ ਸਨ। ਉਨ੍ਹਾਂ ਨੂੰ ਖਨੌਰੀ-ਦਾਤਾ ਸਿੰਘਵਾਲਾ ਬਾਰਡਰ ’ਤੇ ਹਰਿਆਣਾ ਪੁਲਿਸ ਨੇ ਰੋਕ ਦਿੱਤਾ ਸੀ। ਇਸ ਤੋਂ ਬਾਅਦ ਕਿਸਾਨਾਂ ਅਤੇ ਜੀਂਦ ਦੀ ਡਿਪਟੀ ਕਮਿਸ਼ਨਰ ਵੈਸ਼ਾਲੀ ਸ਼ਰਮਾ ਵਿਚਾਲੇ ਦੋ ਵਾਰ ਮੀਟਿੰਗ ਹੋਈ, ਪਰ ਇਨ੍ਹਾਂ ਬੈਠਕਾਂ ਵਿੱਚ ਕੋਈ ਹੱਲ ਨਹੀਂ ਨਿਕਲ ਸਕਿਆ।

ਪੱਕੇ ਮੋਰਚੇ ਦਾ ਕੀਤਾ ਸੀ ਐਲਾਨ

ਗੱਲਬਾਤ ਬੇਨਤੀਜਾ ਰਹਿਣ ਤੋਂ ਬਾਅਦ ਕਿਸਾਨਾਂ ਨੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਕਿਸਾਨ ਪੰਜਾਬ ਵਾਲੇ ਪਾਸੇ ਧਰਨੇ ’ਤੇ ਬੈਠ ਗਏ ਸਨ। ਹੁਣ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ।

ਭਾਰਤ-ਅਮਰੀਕਾ ਟਰੇਡ ਡੀਲ ਦਾ ਕਰ ਰਹੇ ਵਿਰੋਧ

ਕਿਸਾਨਾਂ ਵੱਲੋਂ ਭਾਰਤ ਅਤੇ ਅਮਰੀਕਾ ਵਿਚਾਲੇ ਹੋਣ ਵਾਲੀ ਟਰੇਡ ਡੀਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ 4 ਸਤੰਬਰ ਨੂੰ ਹੋਣ ਵਾਲੀ ਕੇਂਦਰ ਨਾਲ ਮੀਟਿੰਗ ਦੌਰਾਨ ਕਿਸਾਨ ਆਪਣੀਆਂ ਮੰਗਾਂ ਅਤੇ ਇਸ ਮੁੱਦੇ ਨੂੰ ਸਰਕਾਰ ਦੇ ਸਾਹਮਣੇ ਰੱਖਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment