ਗਵਾਲੀਅਰ : ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦਾ ਇਕ ਵਾਰ ਫਿਰ ਤੋਂ ਬਿਆਨ ਸਾਹਮਣੇ ਆਇਆ ਹੈ। ਵੀਰਵਾਰ ਨੂੰ ਗਵਾਲੀਅਰ ਪਹੁੰਚਣ ‘ਤੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਕਿਸਾਨ ਸੰਗਠਨਾਂ ਨੂੰ ਕਿਹਾ ਹੈ ਕਿ ਸਰਕਾਰ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਖੇਤੀ ਕਾਨੂੰਨਾਂ ਦੇ ਕਿਸੇ ਵੀ ਵਿਸ਼ੇ ‘ਤੇ ਚਰਚਾ ਕਰਨ ਲਈ ਤਿਆਰ ਹੈ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦੇਂਦੇ ਹੋਏ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ ‘ਸਰਕਾਰ ਨੇ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਲਈ ਬਣਾਏ ਹਨ। ਇਸ ਲਈ ਇਨ੍ਹਾਂ ਕਾਨੂੰਨਾਂ ਦੇ ਵਾਪਸ ਨਹੀਂ ਲਿਆ ਜਾਵੇਗਾ। ਕਿਸਾਨ ਕੋਈ ਗੱਲਬਾਤ ਕਰਨਾ ਚਾਹੁੰਦੇ ਹਨ ਤਾਂ ਸਰਕਾਰ ਕਿਸੇ ਵੀ ਸਮੇਂ ਗੱਲ ਕਰਨ ਲਈ ਤਿਆਰ ਹੈ ਪਰ ਕਾਨੂੰਨ ਵਾਪਸ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।’
ਉਨ੍ਹਾਂ ਕਿਹਾ ਕਿ 30 ਸਾਲ ਦੀ ਖੇਤੀ ਮਾਹਰਾਂ ਦੀ ਮਿਹਨਤ ਦਾ ਫਲ ਹੈ ਇਹ ਖੇਤੀ ਕਾਨੂੰਨ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੇ ਜ਼ਿਆਦਾਤਰ ਕਿਸਾਨ ਸੰਗਠਨ ਇਨ੍ਹਾਂ ਖੇਤੀ ਕਾਨੂੰਨਾਂ ਦੇ ਸਮਰਥਨ ‘ਚ ਹਨ। ਸਾਡੀ ਸਰਕਾਰ ਨੇ ਵਿਰੋਧ ਕਰ ਰਹੇ ਕਿਸਾਨ ਸੰਗਠਨਾਂ ਤੇ ਸਰਕਾਰ ਵਿਚਕਾਰ ਹੁਣ ਤਕ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਨ੍ਹਾਂ ਦੀ ਸਮਝ ‘ਚ ਇਹ ਕਾਨੂੰਨ ਨਹੀਂ ਆ ਰਿਹਾ ਹੈ ਤਾਂ ਸਰਕਾਰ ਦੀ ਇਸ ‘ਚ ਕੋਈ ਗਲਤੀ ਨਹੀਂ ਹੈ।