ਦਿੱਲੀ – ਸਾਬਕਾ ਆਮ ਆਦਮੀ ਪਾਰਟੀ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਨੂੰ ਕੇਂਦਰ ਵੱਲੋਂ ਵਾਈ (Y) ਕੈਟੇਗਰੀ ਦਾ ਸੁਰੱਖਿਆ ਦਸਤਾ ਦੇ ਦਿੱਤਾ ਗਿਆ ਹੈ ਜਿਸ ਵਿੱਚ ਸੀਆਰਪੀ ਐਫ ਜਵਾਨ ਤੈਨਾਤ ਹੋਣਗੇ।
ਕਵੀ ਦੇ ਤੋੌਰ ਤੇ ਜਾਣੇ ਜਾਂਦੇ ਕੁਮਾਰ ਵਿਸ਼ਵਾਸ ਪਹਿਲਾਂ ਆਮ ਆਦਮੀ ਪਾਰਟੀ ‘ਚ ਹਨ ਤੇ ਫੇਰ ਪਾਰਟੀ ਨਾਲ ਉਨ੍ਹਾਂ ਦੇ ਵਿਚਾਰ ਵੱਖ ਹੋਣ ਕਾਰਨ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਸੀ।
ਦੱਸ ਦੇਈਏ ਕਿ ਕੁਮਾਰ ਵਿਸ਼ਵਾਸ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਉਨ੍ਹਾਂ ਦੇ ਪੁਰਾਣੇ ਸਾਥੀ ਰਹੇ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਗੰਭੀਰ ਦੋਸ਼ ਲਾਏ ਹਨ ਜਿਸ ਵਿੱਚ ਉਨ੍ਹਾਂ ਨੇ ਕੇਜਰੀਵਾਲ ਵੱਲੋਂ ਵੱਖਵਾਦੀ ਵਿਅਕਤੀਆਂ ਤੇ ਖਾਲਿਸਤਾਨੀਆਂ ਦੇ ਸੰਪਰਕ ਵਿੱਚ ਆਉਣ ਦੀ ਗੱਲ ਕਹੀ ਹੇੈ।
ਜਿਸ ਦਾ ਨੋਟਿਸ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਟਵਿੱਟਰ ਅਕਾਊਂਟ ਤੇ ਇੱਕ ਪੋਸਟ ਪਾ ਕੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਸੀ ਕਿ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਵਾਈ ਜਾਵੇ।
ਚੰਨੀ ਨੇ ਇਹ ਵੀ ਕਿਹਾ ਸੀ ਕਿ ਜੇਕਰ ਸਿਆਸਤ ਨੂੰ ਪਰ੍ਹੇ ਰੱਖ ਕੇ ਗੱਲ ਕੀਤੀ ਜਾਵੇ, ਪੰਜਾਬ ਦੇ ਲੋਕਾਂ ਨੇ ਅੱਤਿਵਾਦ ਨਾਲ ਲੜਦੇ ਹੋਏ ਵੱਡੀ ਕੀਮਤ ਦਿੱਤੀ ਹੈ। ਪ੍ਰਧਾਨਮੰਤਰੀ ਮੋਦੀ ਨੁੂੰ ਹਰ ਪੰਜਾਬੀ ਦੀ ਚਿੰਤਾ ਦਾ ਕੋਈ ਨਾ ਕੋਈ ਹੱਲ ਕਰਨਾ ਚਾਹੀਦਾ ਹੈ।
ਦੱਸ ਦੇਈਏ ਕਿ ਕੁਮਾਰ ਵਿਸ਼ਵਾਸ ਨੇ ਇੱਕ ਵੀਡੀਓ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬਾਰੇ ਵਿੱਚ ਇਨ੍ਹਾਂ ਸਾਰੀਆਂ ਗੱਲਾਂ ਦਾ ਖੁਲਾਸਾ ਕੀਤਾ ਹੇੈ।
ਪ੍ਰਧਾਨਮੰਤਰੀ ਮੋਦੀ ਨੇ ਆਪਣੀ ਅਬੋਹਰ ਰੈਲੀ ਦੇ ਦੌਰਾਨ ਕਿਹਾ ਸੀ ਕਿ ਕੁਮਾਰ ਵਿਸ਼ਵਾਸ ਵੱਲੋਂ ਕੇਜਰੀਵਾਲ ਤੇ ਲਾਏ ਗਏ ਦੋਸ਼ ਗੰਭੀਰ ਹਨ ਤੇ ਇਸ ਨਾਲ ਕੇਜਰੀਵਾਲ ਦੀ ਸ਼ਖ਼ਸੀਅਤ ਦਾ ਪਤਾ ਲੱਗਦਾ ਹੈ ।
ਇਸ ਦੇ ਨਾਲ ਹੀ ਬੱਸੀ ਪਠਾਣਾ ‘ਚ ਰਾਹੁਲ ਨੇ ਵੀ ਕੁਮਾਰ ਵਿਸ਼ਵਾਸ ਵੱਲੋਂ ਲਾਏ ਦੋਸ਼ਾਂ ਨੂੰ ਲੈ ਕੇ ਕੇਜਰੀਵਾਲ ਨੂੰ ਘੇਰਿਆ ਸੀ।