ਚੰਡੀਗੜ੍ਹ:ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿੱਚ ਆਈਵੀਐਫ ਤਕਨੀਕ ਰਾਹੀਂ ਪੈਦਾ ਹੋਏ ਬੱਚੇ ਦੇ ਕਾਨੂੰਨੀ ਦਸਤਾਵੇਜ਼ਾਂ ਦੀ ਮੰਗ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ’ਤੇ ਤੰਗ ਪਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਜਿਸ ਤੋਂ ਬਾਅਦ ਸਿਹਤ ਮੰਤਰੀ ਡਾ,ਬਲਵੀਰ ਸਿੰਘ ਸਿੱਧੂ ਨੇ ਬਲਕੌਰ ਸਿੰਘ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰਦੇ ਆਈਵੀਐਫ ਇਲਾਜ ਸਬੰਧੀ ਰਿਪੋਰਟ ਮੰਗੀ ਹੈ।
‘ਆਪ’ ਦਾ ਕਹਿਣਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਹਮੇਸ਼ਾ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ। ਕੇਂਦਰ ਸਰਕਾਰ ਨੇ ਹੀ ਦਸਤਾਵੇਜ਼ ਮੰਗੇ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤੱਥਾਂ ‘ਤੇ ਗੌਰ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ। ਡਾ: ਬਲਬੀਰ ਨੇ ਕਿਹਾ ਕਿ ‘ਉਨ੍ਹਾਂ ਦੀ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਤੰਗ ਨਹੀਂ ਕੀਤਾ ਜਾਵੇਗਾ। ਕੇਂਦਰ ਲੂੰਬੜੀ ਦੀਆਂ ਚਾਲਾਂ ਖੇਡ ਰਿਹਾ ਹੈ।’
ਦਰਅਸਲ, ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਪਿਛਲੇ ਹਫਤੇ ਮਾਤਾ-ਪਿਤਾ ਬਣੇ ਹਨ। ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਬੇਟੇ ਨੂੰ ਜਨਮ ਦਿੱਤਾ ਹੈ। ਉਸ ਦੀ ਡਿਲੀਵਰੀ ਇਨ-ਵਿਟਰੋ ਫਰਟੀਲਾਈਜ਼ੇਸ਼ਨ (ਆਈਵੀਐਫ) ਤਕਨੀਕ ਰਾਹੀਂ ਬਠਿੰਡਾ, ਵਿੱਚ ਕੀਤੀ ਗਈ ਸੀ।ਬੱਚੇ ਦੇ ਜਨਮ ਤੋਂ ਬਾਅਦ, ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ‘ਤੇ ਦਸਤਾਵੇਜ਼ਾਂ ਲਈ ਉਸ ਨੂੰ ਤੰਗ ਕਰਨ ਦਾ ਦੋਸ਼ ਲਾਇਆ ਸੀ। ਬਲਕੌਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਪੋਸਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੱਚੇ ਨੂੰ ਲੈ ਕੇ ਸਵਾਲ ਉਠਾ ਰਹੀ ਹੈ। ਅਤੇ ਮੈਨੂੰ ਬੱਚੇ ਦੇ ਦਸਤਾਵੇਜ਼ ਮੁਹੱਈਆ ਕਰਵਾਉਣ ਲਈ ਕਹਿ ਰਿਹਾ ਹੈ।ਉਨ੍ਹਾਂ ਕਿਹਾ ਕਿ ਉਹ ਮੇਰੇ ਕੋਲੋਂ ਪੁੱਛਗਿੱਛ ਕਰ ਰਹੇ ਹਨ ਤਾਂ ਜੋ ਇਹ ਸਾਬਤ ਕੀਤਾ ਜਾ ਸਕੇ ਕਿ ਇਹ ਬੱਚਾ ਕਾਨੂੰਨੀ ਹੈ।
ਅਜਿਹਾ ਕਿਹੜਾ ਡਰ ਜਾਂ ਕਿਹੜੀ ਮਜਬੂਰੀ ਹੈ ਕਿ ਸਰਕਾਰ ਇੱਕ ਨਵ-ਜਨਮੇਂ ਬੱਚੇ ਦੀ ਖ਼ੁਸ਼ੀ ਵਿੱਚ ਵਿਘਨ ਪਾ ਰਹੀ ਹੈ? pic.twitter.com/b2y1kFYchn
— Sardar Balkaur Singh Sidhu (@iBalkaurSidhu) March 19, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।