ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਨੇ ਭੇਜਿਆ ਅਧਿਕਾਰਤ ਤੌਰ ‘ਤੇ ਸੱਦਾ ਪੱਤਰ

TeamGlobalPunjab
1 Min Read

ਚੰਡੀਗੜ੍ਹ : ਖੇਤੀ ਕਾਨੂੰਨ ਦੇ ਖ਼ਿਲਾਫ਼ ਪੰਜਾਬੀ ਚ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਨੇ ਗੱਲਬਾਤ ਲਈ ਤੀਸਰੀ ਵਾਰ ਸੱਦਾ ਭੇਜਿਆ ਹੈ। ਇਸ ਤੋਂ ਪਹਿਲਾਂ ਚਰਚੇ ਸਨ ਕਿ ਕੇਂਦਰੀ ਮੰਤਰੀਆਂ ਵੱਲੋਂ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਜਾਣੀ ਹੈ ਪਰ ਹੁਣ ਕੇਂਦਰ ਸਰਕਾਰ ਵੱਲੋਂ 13 ਨਵੰਬਰ ਨੂੰ ਨਵੀਂ ਦਿੱਲੀ ‘ਚ ਮੀਟਿੰਗ ਦੇ ਲਈ ਅਧਿਕਾਰਿਕ ਤੌਰ ‘ਤੇ ਸੱਦਾ ਪੱਤਰ ਭੇਜ ਦਿੱਤਾ ਗਿਆ।

ਕਿਸਾਨਾਂ ਨਾਲ ਇਹ ਮੀਟਿੰਗ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਦਿੱਲੀ ਦੇ ਵਿਗਿਆਨ ਭਵਨ ਵਿਖੇ ਸਵੇਰੇ 11 ਵਜੇ ਕਰਨਗੇ। ਕੇਂਦਰ ਸਰਕਾਰ ਵੱਲੋਂ 29 ਕਿਸਾਨ ਜਥੇਬੰਦੀਆਂ ਦੇ ਨਾਮ ਇਸ ਸੱਦਾ ਪੱਤਰ ਭੇਜਿਆ ਗਿਆ ਹੈ।

ਇਸ ਤੋਂ ਪਹਿਲਾਂ 8 ਅਕਤੂਬਰ ਅਤੇ 14 ਅਕਤੂਬਰ ਨੂੰ ਵੀ ਕੇਂਦਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਸੀ ਪਰ ਕਿਸਾਨਾਂ ਨੇ 8 ਅਕਤੂਬਰ ਵਾਲੀ ਕੇਂਦਰ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ। ਇਸ ਤੋਂ ਬਾਅਦ 14 ਅਕਤੂਬਰ ਨੂੰ ਕਿਸਾਨ ਦਿੱਲੀ ਮੀਟਿੰਗ ਦੇ ਲਈ ਪਹੁੰਚੇ ਪਰ ਉਥੇ ਕੋਈ ਵੀ ਕੇਂਦਰ ਸਰਕਾਰ ਦਾ ਮੰਤਰੀ ਨਾ ਦੇਖ ਮੀਟਿੰਗ ਦਾ ਅੱਧ ਵਿਚਾਲੇ ਬਾਈਕਾਟ ਕਰ ਦਿੱਤਾ ਗਿਆ ਸੀ।

Share This Article
Leave a Comment