ਟਰੈਕਟਰ ਪਰੇਡ ‘ਤੇ SC ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ, ਦਿੱਲੀ ਪੁਲਿਸ ਨੂੰ ਪਟੀਸ਼ਨ ਵਾਪਸ ਲੈਣ ਦੇ ਹੁਕਮ

TeamGlobalPunjab
1 Min Read

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਟਰੈਕਟਰ ਰੈਲੀ ਨੂੰ ਲੈ ਕੇ ਵੱਡਾ ਆਦੇਸ਼ ਦਿੱਤਾ। ਅੱਜ ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਇਸ ਮਾਮਲੇ ‘ਚ ਦਖ਼ਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਇਹ ਕਾਨੂੰਨ ਵਿਵਸਥਾ ਦਾ ਮਾਮਲਾ ਹੈ, ਉਹ ਇਸ ਵਿਚ ਦਖ਼ਲ ਅੰਦਾਜ਼ੀ ਨਹੀਂ ਦੇਣਗੇ। ਟਰੈਕਟਰ ਪਰੇਡ ਸਬੰਧੀ ਫ਼ੈਸਲਾ ਦਿੱਲੀ ਪੁਲਿਸ ਨੇ ਲੈਣਾ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਦਾਇਰ ਪਟੀਸ਼ਨ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ।

ਖੇਤੀ ਕਾਨੂੰਨ ਦੇ ਖ਼ਿਲਾਫ਼ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਡੈੱਡਲੌਕ ਦੀ ਸਥਿਤੀ ਬਣੀ ਹੋਈ ਹੈ। ਦਿੱਲੀ ਵਿੱਚ ਪਿਛਲੇ 56 ਦਿਨਾਂ ਤੋਂ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਖ਼ਿਲਾਫ਼ ਅੰਦੋਲਨ ਕਰ ਰਹੀਆਂ ਹਨ। ਜਥੇਬੰਦੀਆਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ।

ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ 26 ਜਨਵਰੀ ਨੂੰ ਵੱਡੀ ਗਿਣਤੀ ਵਿਚ ਦਿੱਲੀ ਦੀਆਂ ਸੜਕਾਂ ‘ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਜੱਥੇਬੰਦੀਆਂ ਦੇ ਲੀਡਰਾਂ ਨੇ ਇਹ ਵੀ ਸਾਫ ਕਰ ਦਿੱਤਾ ਸੀ ਕਿ ਜੇਕਰ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਅੰਜਾਮ ਠੀਕ ਨਹੀਂ ਹੋਵੇਗਾ।

Share this Article
Leave a comment