ਚੰਡੀਗੜ੍ਹ: ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਪੰਜਵੇਂ ਗੇੜ ਦੀ ਮੀਟਿੰਗ ਹੋਵੇਗੀ ਦੁਪਹਿਰ 2 ਵਜੇ ਵਿਗਿਆਨ ਭਵਨ ਕਿਸਾਨਾਂ ਨੂੰ ਬੁਲਾਇਆ ਗਿਆ ਹੈ। ਕਿਸਾਨਾਂ ਨੇ ਆਪਣਾ ਏਜੰਡਾ ਤੈਅ ਕਰ ਦਿੱਤਾ ਹੈ ਕਿ ਹੁਣ ਸਿਰਫ਼ ਖੇਤੀ ਕਾਨੂੰਨ ਰੱਦ ਕਰਨ ਸਬੰਧੀ ਹੀ ਗੱਲਬਾਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਤਿੰਨ ਦਸੰਬਰ ਨੂੰ ਹੋਈ ਮੀਟਿੰਗ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿੱਚੋਂ 9 ਨੁਕਤੇ ਮੰਤਰੀਆਂ ਸਾਹਮਣੇ ਰੱਖੇ ਸਨ, ਅਤੇ ਕਿਸਾਨਾਂ ਨੇ ਕਿਹਾ ਸੀ ਕਿ ਇਹਨੂੰ ਨੁਕਤੇ ਕਿਸਾਨ ਮਾਰੂ ਹਨ।
ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਨ੍ਹਾਂ ਨੁਕਤਿਆਂ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਸੀ। ਪਰ ਹੁਣ ਕਿਸਾਨ ਬਜ਼ਿੱਦ ਹਨ ਕਿ ਅੱਜ ਦੀ ਮੁਲਾਕਾਤ ਵਿੱਚ ਸਿਰਫ਼ ਦੋ ਟੁੱਕ ਗੱਲ ਹੋਵੇਗੀ ਕੀ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ ਜਾਂ ਨਹੀਂ ?
ਕਿਸਾਨ ਜਥੇਬੰਦੀਆਂ ਪਿਛਲੇ ਦੱਸ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪੱਕਾ ਮੋਰਚਾ ਲਗਾਈ ਬੈਠੀਆਂ ਹਨ। ਕਿਸਾਨ ਕਹਿ ਰਹੇ ਹਨ ਕਿ ਕੇਂਦਰ ਸਰਕਾਰ ਜਦੋਂ ਤਕ ਖੇਤੀ ਕਾਰਨ ਰੱਦ ਨਹੀਂ ਕਰਦੀ ਉਦੋਂ ਤੱਕ ਇਹ ਪ੍ਰਦਰਸ਼ਨ ਚੱਲਦਾ ਰਹੇਗਾ।