ਕੇਂਦਰ ਦੀ ਗੁੱਝੀ ਸ਼ਾਜ਼ਿਸ ਰਹੇਗੀ ਜਾਰੀ, ਇਹ ਹੁਣ ਗੁਪਤ ਅਤੇ ਹੋਰ ਖ਼ਤਰਨਾਕ ਹੋਵੇਗੀ: ਸਿੱਧੂ

TeamGlobalPunjab
2 Min Read

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਟਵੀਟ ਕਰਕੇ ਕਿਹਾ ਕਿ, ‘ਅੱਜ, ਭਾਵੇਂ ਅਸੀਂ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਆਪਣੀ ਜਿੱਤ ‘ਤੇ ਖੁਸ਼ੀ ਮਨਾ ਰਹੇ ਹਾਂ…ਪਰ ਸਾਡਾ ਅਸਲ ਕੰਮ ਅਜੇ ਸ਼ੁਰੂ ਹੋਇਆ ਹੈ। ਖੇਤੀ ਕਾਨੂੰਨਾਂ ਤੋਂ ਬਿਨਾਂ ਐਮ.ਐਸ.ਪੀ., ਗਰੀਬਾਂ ਲਈ ਭੋਜਣ ਸੁਰੱਖਿਆ, ਸਰਕਾਰੀ ਖਰੀਦ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਖਤਮ ਕਰਨ ਲਈ ਕੇਂਦਰ ਦੀ ਗੁੱਝੀ ਸ਼ਾਜ਼ਿਸ ਜਾਰੀ ਰਹੇਗੀ, ਇਹ ਹੁਣ ਗੁਪਤ ਅਤੇ ਹੋਰ ਖ਼ਤਰਨਾਕ ਹੋਵੇਗੀ।’

ਇੱਕ ਹੋਰ ਟਵੀਟ ‘ਚ ਸਿੱਧੂ ਨੇ ਲਿਖਿਆ ਕਿ, ‘ਖਰੀਦ, ਸਟੋਰੇਜ ਅਤੇ ਪ੍ਰਚੂਨ ਨਿੱਜੀ ਹੱਥਾਂ ਵਿਚ ਦੇਣ ਲਈ ਕੇਂਦਰ ਦੀ ਯੋਜਨਾ ਅਜੇ ਵੀ ਜਾਰੀ ਹੈ… ਐਮ.ਐਸ.ਪੀ. ਦੇ ਕਾਨੂੰਨੀਕਰਨ ਬਾਰੇ ਕੇਂਦਰ ਦੁਆਰਾ ਕੋਈ ਸ਼ਬਦ ਨਹੀਂ ਬੋਲਿਆ ਗਿਆ। ਅਸੀਂ ਜੂਨ 2020 ਦੀ ਸਥਿਤੀ ਵਿੱਚ ਵਾਪਸ ਪਹੁੰਚ ਗਏ ਹਾਂ, ਕਾਰਪੋਰੇਟ ਦੇ ਕਬਜ਼ੇ ਤੋਂ ਬਚਣ ਲਈ ਛੋਟੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਸਮਰਥਨ ਦੀ ਲੋੜ ਹੈ – ਪੰਜਾਬ ਮਾਡਲ ਹੀ ਇਸਦਾ ਇੱਕੋ-ਇੱਕ ਹੱਲ ਹੈ !!’

Share This Article
Leave a Comment