ਆਪ ਦੀ ਸਰਕਾਰ ਬਣਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਅਹੁਦੇਦਾਰਾਂ ਸਣੇ ਮੰਡੀ ਬੋਰਡ, PRTC ਤੇ ਪਨਕੋਫੈੱਡ ਦੇ ਚੇਅਰਮੈਨਾਂ ਵੱਲੋਂ ਅਸਤੀਫੇ

TeamGlobalPunjab
1 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਗੈਰ-ਸਰਕਾਰੀ ਅਹੁਦੇਦਾਰ ਅਸਤੀਫਾ ਦੇ ਚੁੱਕੇ ਹਨ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਬੋਰਡਾਂ ਤੇ ਕਾਰਪੋਰੇਸ਼ਨਾਂ ਤੋਂ ਅਸਤੀਫਾ ਦੇ ਚੁੱਕੇ ਅਹੁਦੇਦਾਰਾਂ ਵਿਚ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਪਨਕੋਫੈੱਡ ਦੇ ਚੇਅਰਮੈਨ ਅਵਤਾਰ ਸਿੰਘ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸਤਵਿੰਦਰ ਸਿੰਘ ਵੀ ਸ਼ਾਮਲ ਹਨ।

ਇਨ੍ਹਾਂ ਤੋਂ ਇਲਾਵਾ ਪੰਜਾਬ ਲਘੂ ਉਦਯੋਗ ਤੇ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਾਇਰੈਕਟਰ ਹਰਮੇਸ਼ ਚੰਦਰ, ਇਨਫੋਟੈੱਕ ਦੇ ਉਪ ਚੇਅਰਮੈਨ ਕਾਰਤਿਕ ਵਡੇਰਾ, ਡਾਇਰੈਕਟਰ ਮਨਜੀਤ ਸਿੰਘ ਸਰੋਆ, ਸਤੀਸ਼ ਕਾਂਸਲ, ਸੁਰਜੀਤ ਸਿੰਘ ਭੂਨ ਅਤੇ ਡਾ. ਨਰੇਸ਼ ਪਰੂਥੀ ਵੀ ਅਸਤੀਫਾ ਦੇ ਚੁੱਕੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment