ਚੱਕਾ ਜਾਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ, ਪੰਜਾਬ ਸਣੇ ਜੰਮੂ ‘ਚ ਵੀ ਰਸਤੇ ਬੰਦ

TeamGlobalPunjab
2 Min Read

ਨਵੀਂ ਦਿੱਲੀ/ਚੰਡੀਗੜ੍ਹ: ਕਿਸਾਨ ਮੋਰਚੇ ਦੀ ਅਪੀਲ ‘ਤੇ ਅੱਜ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਅੰਦੋਲਨ ਦੌਰਾਨ ਅੱਜ ਦੇਸ਼ ਭਰ ‘ਚ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਹ ਚੱਕਾ ਜਾਮ ਅੱਜ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ‘ਤੇ ਕੀਤਾ ਜਾ ਰਿਹਾ ਹੈ, ਜਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜੰਮੂ ‘ਚ ਕਿਸਾਨ ਜਥੇਬੰਦੀਆਂ ਨੇ ਜੰਮੂ-ਪਠਾਨਕੋਟ ਹਾਈਵੇ ‘ਤੇ ਰੋਸ ਪ੍ਰਦਰਸ਼ਨ ਕਰ ਕੇ ਚੱਕਾ ਜਾਮ ਕਰ ਦਿੱਤਾ।

ਚੱਕਾ ਜਾਮ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਕਿਸਾਨ ਅਤੇ ਕਿਸਾਨ ਹਿਤੈਸ਼ੀਆਂ ਵਲੋਂ ਚੱਕੇ ਜਾਮ ਕੀਤੇ ਹੋਏ ਹਨ। ਇਸ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਣ।

- Advertisement -

ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਵੀ ਕੁਝ ਕਿਸਾਨ ਜਥੇਬੰਦੀਆਂ ਦੇ ਸਮਰਥਕ ਨੌਜਵਾਨਾਂ ਵਲੋਂ ਚੱਕਾ ਜਾਮ ਕੀਤਾ ਗਿਆ ਹੈ ਇਸ ਮੌਕੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ ਅਤੇ ਇਸ ਵੇਲੇ ਭੰਡਾਰੀ ਪੁਲ ਰਾਹੀਂ ਆਵਾਜਾਈ ਬਿਲਕੁਲ ਠੱਪ ਹੈ।

ਇਸ ਤੋਂ ਇਲਾਵਾ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆ ਚੱਬਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਕਿਸਾਨਾਂ ਦੇ ਧਰਨੇ ਅਤੇ ਚੱਕੇ ਜਾਮ ਜਾਰੀ ਰਹਿਣਗੇ।

- Advertisement -

ਇਸ ਦੇ ਨਾਲ ਹੀ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ‘ਤੇ ਪਿੰਡ ਕਰੀ ਕਲਾਂ ਗੁ. ਢਾਬਸਰ ਦੇ ਸਾਹਮਣੇ ਕਿਸਾਨਾਂ ਨੇ ਧਰਨਾ ਲਾ ਕੇ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ। ਇਸੇ ਤਰ੍ਹਾਂ ਮਮਦੋਟ-ਫਿਰੋਜ਼ਪੁਰ ਰੋਡ ‘ਤੇ ਸਥਿਤ ਖਾਣੀ ਟੀ-ਪੁਆਇੰਟ ਵਿਖੇ ਵੀ ਧਰਨਾ ਲਾਇਆ ਗਿਆ।

ਲੁਧਿਆਣਾ ਦੇ ਲਾਢੂਵਾਲ ਟੋਲ ਪਲਾਜ਼ਾ ‘ਤੇ ਵੀ ਕਿਸਾਨਾਂ ਵਲੋਂ ਚੱਕਾ ਜਾਮ ਕੀਤਾ ਗਿਆ ਹੈ। ਇਹ ਚੱਕਾ ਜਾਮ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਇੱਥੇ ਸੈਂਕੜੇ ਦੀ ਗਿਣਤੀ ‘ਚ ਪਹੁੰਚੇ ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

Share this Article
Leave a comment