ਚੰਡੀਗੜ੍ਹ: 31 ਜਨਵਰੀ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਿਕ ਪੰਜਾਬ ‘ਚ ਪੱਛਮੀ ਗੜਬੜੀ ਬਣ ਰਹੀ ਹੈ। ਜਿਸ ਕਾਰਨ 31 ਜਨਵਰੀ ਤੋਂ 3 ਫਰਵਰੀ ਤੱਕ ਪੰਜਾਬ ‘ਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ।
ਜੇਕਰ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 3.9 ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 27.6 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਫਾਜ਼ਿਲਕਾ ਸਭ ਤੋਂ ਠੰਢਾ ਰਿਹਾ।ਇੱਥੇ ਘੱਟੋ-ਘੱਟ ਤਾਪਮਾਨ 2.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਮੁਹਾਲੀ ਦਾ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ 7.9 ਡਿਗਰੀ ਦਰਜ ਕੀਤਾ ਗਿਆ। ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ‘ਚ ਠੰਡ ਦਾ ਪ੍ਰਭਾਵ ਘੱਟ ਗਿਆ ਹੈ। ਇੱਥੇ ਦਿਨ ਦਾ ਤਾਪਮਾਨ 30 ਡਿਗਰੀ ਤੱਕ ਪਹੁੰਚ ਗਿਆ ਹੈ। ਦੂਜੇ ਪਾਸੇ ਬਿਹਾਰ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਰਿਆਣਾ ਦੇ ਕਰਨਾਲ-ਪਾਣੀਪਤ ‘ਚ ਵਿਜ਼ੀਬਿਲਟੀ 20 ਮੀਟਰ ਤੱਕ ਘੱਟ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।