ਚੰਡੀਗੜ੍ਹ: ਪੰਜਾਬ ‘ਚ ਠੰਡ ਲਗਾਤਾਰ ਵਧ ਰਹੀ ਹੈ। ਪੰਜਾਬ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦੋਂਕਿ ਚੰਡੀਗੜ੍ਹ ਦੇ ਤਾਪਮਾਨ ਵਿੱਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਰ ਦਿਨ ਵੇਲੇ ਨਿਕਲੀ ਧੁੱਪ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ। ਮੌਸਮ ਕੇਂਦਰ ਮੁਤਾਬਿਕ ਅੱਜ ਪੰਜਾਬ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਅੱਜ ਧੁੰਦ ਹੈ, ਧੁੰਦ ਕਾਰਨ ਵਿਜ਼ੀਬਿਲਟੀ 100 ਮੀਟਰ ਦੇ ਕਰੀਬ ਹੈ।ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ 27 ਦਸੰਬਰ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮੁਤਾਬਿਕ 27 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦਾ ਪਠਾਨਕੋਟ 2.1 ਡਿਗਰੀ ਦੇ ਨਾਲ ਸਭ ਤੋਂ ਠੰਡਾ ਜ਼ਿਲ੍ਹਾ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ- ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 6 ਤੋਂ 18 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਜਲੰਧਰ — ਕੋਲਡ ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਲੁਧਿਆਣਾ- ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਪਟਿਆਲਾ- ਹਲਕੀ ਧੁੰਦ ਦੀ ਸੰਭਾਵਨਾ ਹੈ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਮੋਹਾਲੀ— ਹਲਕੀ ਧੁੰਦ ਦੀ ਸੰਭਾਵਨਾ ਹੈ। ਤਾਪਮਾਨ 9 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।