ਦਿੱਲੀ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

Rajneet Kaur
2 Min Read

ਨਵੀਂ ਦਿੱਲੀ: ਦਿੱਲੀ ‘ਚ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ 14.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੀ ਔਸਤ ਤੋਂ ਚਾਰ ਡਿਗਰੀ ਵੱਧ ਹੈ। ਸੋਮਵਾਰ ਦੇਰ ਰਾਤ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਪਿਆ, ਜਿਸ ਕਾਰਨ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਹੋਇਆ ਹੈ। ਭਾਰਤ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਦਿੱਲੀ ਵਿੱਚ ਫਰਵਰੀ ਵਿੱਚ ਹੁਣ ਤੱਕ ਪੰਜ ਦਿਨ ਮੀਂਹ ਪਿਆ ਹੈ ਅਤੇ ਇਹ ਰੁਝਾਨ ਅਗਲੇ ਦੋ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੰਗਲਵਾਰ ਸ਼ਾਮ ਨੂੰ ਵੀ ਬੱਦਲ ਛਾਏ ਰਹੇ ਹਾਲਾਂਕਿ ਮੀਂਹ ਨਹੀਂ ਪਿਆ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਕਾਰਨ ਠੰਢ ਵਧ ਗਈ ਹੈ।

ਬੁੱਧਵਾਰ ਨੂੰ ਵੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਦਿੱਲੀ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ। ਇਸ ਤੋਂ ਪਹਿਲਾਂ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅੰਕੜਿਆਂ ਦੇ ਅਨੁਸਾਰ, ਰਾਜਧਾਨੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਮੰਗਲਵਾਰ ਨੂੰ 214 ਦੇ ਨਾਲ ‘ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਸੀ।

ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਮੰਗਲਵਾਰ ਨੂੰ  ਕਈ ਥਾਵਾਂ ‘ਤੇ ਦਰਮਿਆਨੀ ਤੋਂ ਭਾਰੀ ਬਰਫਬਾਰੀ ਹੋਈ। ਕਸ਼ਮੀਰ ਦੇ ਸ਼੍ਰੀਨਗਰ ‘ਚ ਮੰਗਲਵਾਰ ਨੂੰ ਸਰਦੀ ਦੇ ਮੌਸਮ ਦੀ ਦੂਜੀ ਬਰਫਬਾਰੀ ਹੋਈ, ਜਦੋਂਕਿ ਘਾਟੀ ਦੇ ਉੱਚੇ ਇਲਾਕਿਆਂ ‘ਚ ਪਿਛਲੇ 48 ਘੰਟਿਆਂ ‘ਚ ਭਾਰੀ ਬਰਫਬਾਰੀ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਸ਼੍ਰੀਨਗਰ ‘ਚ ਐਤਵਾਰ ਤੋਂ ਭਾਰੀ ਬਾਰਿਸ਼ ਹੋ ਰਹੀ ਸੀ। ਜਿਸ ਤੋਂ ਬਾਅਦ ਸੋਮਵਾਰ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਅਤੇ ਦਰਮਿਆਨੀ ਬਰਫਬਾਰੀ ਹੋਈ।

ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਖੇਤਰਾਂ ਅਤੇ ਉੱਚੇ ਪਹਾੜੀ ਖੇਤਰਾਂ ਵਿੱਚ ਭਾਰੀ ਬਰਫਬਾਰੀ ਕਾਰਨ ਚਾਰ ਰਾਸ਼ਟਰੀ ਰਾਜਮਾਰਗਾਂ ਸਮੇਤ ਘੱਟੋ-ਘੱਟ 228 ਸੜਕਾਂ ਬੰਦ ਹੋ ਗਈਆਂ ਹਨ। ਸ੍ਰੀਨਗਰ ਵਿੱਚ ਇੱਕ ਅਧਿਕਾਰੀ ਨੇ ਦੱਸਿਆ ਕਿ ਗੁਲਮਰਗ, ਸੋਨਮਰਗ, ਸ਼ੋਪੀਆਂ, ਗੁਰੇਜ਼, ਮਾਛਿਲ ਅਤੇ ਘਾਟੀ ਦੇ ਹੋਰ ਪਹਾੜੀ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਹੋਈ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment