ਚੰਡੀਗੜ੍ਹ: ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਹਸਪਤਾਲ ਦੀ 5ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ

TeamGlobalPunjab
1 Min Read

ਚੰਡੀਗੜ੍ਹ : ਯੂਟੀ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ‘ਚ ਹੀ ਅੱਜ ਚੰਡੀਗੜ੍ਹ ਦੇ ਸੈਕਟਰ-32 ਦੇ ਜੀ.ਐੱਮ.ਸੀ.ਐੱਚ. ਹਸਪਤਾਲ ਦੇ ਏ ਬਲਾਕ ਦੀ ਪੰਜਵੀਂ ਮੰਜ਼ਿਲ ਤੋਂ ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਨੇ ਛਲਾਂਗ ਮਾਰ ਦਿੱਤੀ। ਜਿਸ ਦੀ ਬਾਅਦ ‘ਚ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਦੀ ਪਹਿਚਾਣ ਸੈਕਟਰ 55 ਨਿਵਾਸੀ ਚੁੰਨੀ ਲਾਲ (60) ਵਜੋਂ ਹੋਈ ਹੈ। ਮਰੀਜ਼ ਦੇ ਛਾਲ ਮਾਰਨ ਤੋਂ ਬਾਅਦ ਇਸ ਦੀ ਖਬਰ ਪੁਲਿਸ ਅਤੇ ਹਸਪਤਾਲ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਹਸਪਤਾਲ ਪ੍ਰਸ਼ਾਸਨ ਵੱਲੋਂ ਉਕਤ ਵਿਅਕਤੀ ਦੇ ਸੰਪਰਕ ‘ਚ ਆਏ ਹਸਪਤਾਲ ਦੇ ਸੁਰੱਖਿਆ ਕਰਮਚਾਰੀ ਅਤੇ ਹੋਰਾਂ ਨੂੰ ਏਕਾਂਤਵਾਸ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ ‘ਚ ਹੁਣ ਤੱਕ ਕੋਰੋਨਾ ਦੇ 1051 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 15 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਜਦ ਕਿ 667 ਕੋੋਰੋਨਾ ਪੀੜਤ ਮਰੀਜ਼ ਕੋਰੋਨਾ ‘ਤੇ ਜਿੱਤ ਪ੍ਰਾਪਤ ਕਰ ਚੁੱਕੇ ਹਨ।

Share this Article
Leave a comment