ਪੰਜਾਬ ਰਾਜਪਾਲ ਨੂੰ ਮਿਲਿਆ AAP ਦਾ ਵਫ਼ਦ, ਰਾਘਵ ਚੱਢਾ ਨੇ ਕਿਹਾ- “CM ਚੰਨੀ ‘ਤੇ FIR ਤੇ ਨਿਰਪੱਖ ਜਾਂਚ ਹੋਵੇ

TeamGlobalPunjab
2 Min Read

ਚੰਡੀਗੜ੍ਹ : ਨਾਜਾਇਜ਼ ਮਾਈਨਿੰਗ ਤੇ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਘਰ ਈਡੀ ਦੀ ਰੇਡ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ। ਜਿਸਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਉਨ੍ਹਾਂ ਦੇ ਰਿਸ਼ੇਤਦਾਰ ਘਰੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪੇ ਦੌਰਾਨ ਵੱਡੀ ਮਾਤਰਾ ਵਿੱਚ ਨਕਦੀ ਦੀ ਬਰਾਮਦਗੀ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ ਹੈ । (aap delegation met with governor punjab and demands for action taken on cm channi)

 ਜਾਣਕਾਰੀ ਦਿੰਦਿਆਂ ਰਾਘਵ ਚੱਢਾ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਸਾਹਮਣੇ ਚੰਨੀ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਰੱਖੀ ਹੈ। ਉਨ੍ਹਾਂ ਨੇ ਰਾਜਪਾਲ ਸਾਹਮਣੇ ਮੰਗ ਰੱਖਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਖਿਲਾਫ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ, ਰੇਤ ਦੀ ਚੋਰੀ ਅਤੇ ਮਾਈਨਿੰਗ ਦੇ ਗੰਭੀਰ ਦੋਸ਼ਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ।

ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ’ਚ ਫੜ੍ਹੇ ਵਿਅਕਤੀ ਤੋਂ ਸਖ਼ਤੀ ਨਾਲ ਪੁੱਛਗਿੱਛ ਹੋਵੇ-ਐਡਵੋਕੇਟ ਧਾਮੀ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਕੋਲੋ ਕਰੋੜਾਂ ਰੁਪਏ ਬਰਾਮਦ ਹੋਏ ਹਨ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਲਗਾਤਾਰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ।

- Advertisement -

Share this Article
Leave a comment