ਆਪ ਵਿਧਾਇਕ ਅਮਨ ਅਰੋੜਾ ਵੱਲੋਂ ਤਨਖ਼ਾਹ ਤੇ ਇਨਕਮ ਟੈਕਸ ਦੀ ਸਹੂਲਤ ਛੱਡਣ ਦਾ ਫੈਸਲਾ,ਰਾਣਾ ਕੇ. ਪੀ. ਨੂੰ ਸੌਂਪਿਆ ਪੱਤਰ

TeamGlobalPunjab
2 Min Read

ਚੰਡੀਗੜ੍ਹ (ਬਿੰਦੂ ਸਿੰਘ ): ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਦੇ ਇਨਕਮ ਟੈਕਸ ਭਰਨ ਦੀਆਂ ਖ਼ਬਰਾਂ ਮੀਡੀਆ ’ਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵਿਧਾਇਕ ਵਜੋਂ ਮਿਲਦੀ ਤਨਖ਼ਾਹ ਅਤੇ ਸਰਕਾਰ ਵੱਲੋਂ ਭਰੇ ਜਾਂਦੇ ਉਨ੍ਹਾਂ ਦੇ ਇਨਕਮ ਟੈਕਸ ਦੀ ਸਹੂਲਤ ਛੱਡਣ ਸਬੰਧੀ ਉਨ੍ਹਾਂ ਨੇ ਮਾਨਯੋਗ ਸਪੀਕਰ ਸਾਹਿਬ ਨੂੰ ਇਕ ਚਿੱਠੀ ਦਿੱਤੀ ਹੈ।

 

ਅਮਨ ਅਰੋੜਾ  ਨੇ ਜੋ ਚਿੱਠੀ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਨੂੰ ਸੌਂਪੀ ਹੈ, ਉਸ ਵਿੱਚ ਉਨ੍ਹਾਂ ਨੇ ਬੇਨਤੀ ਕੀਤੀ ਹੈ ਕਿ ਜੋ ਵਿਧਾਇਕ ਦੇ ਤੌਰ ‘ਤੇ ਤਨਖਾਹ ਸਾਨੂੰ ਮਿਲਦੀ ਹੈ ਉਸ ਦਾ ਜੋ ਇਨਕਮ ਟੈਕਸ ਪੰਜਾਬ ਸਰਕਾਰ ਵੱਲੋਂ ਭਰਿਆ ਜਾਂਦਾ ਹੈ, ਉਹ ਸਹੂਲਤ ਮੈਂ ਛੱਡ ਰਿਹਾ ਹਾਂ  ਕਿਉਂਕਿ, ਅੱਜ ਤੋਂ ਤਕਰੀਬਨ ਸਾਢੇ ਚਾਰ ਸਾਲ ਪਹਿਲਾਂ, ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ ਪਰ  ਜਦੋਂ ਮੈਨੂੰ ਇਸ ਬਾਰੇ ਪਤਾ ਲੱਗਾ, ਮੈਂ ਇਸ ਸਹੂਲਤ ਨੂੰ ਸਮਰਪਣ ਕਰ ਦਿੱਤਾ ਹੈ।  ਮੈਂ ਮੰਨਦਾ ਹਾਂ ਕਿ ਪੰਜਾਬ ਅੱਜ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਹੋ ਚੁੱਕਾ ਹੈ । ਅਜਿਹੇ ਹਾਲਾਤ ਵਿੱਚ, ਅਜਿਹੀ ਸਹੂਲਤ ਲੈਣਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਆਉਣ ਵਾਲੇ ਸੈਸ਼ਨ ਵਿੱਚ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਇਸ ਸਹੂਲਤ ‘ਤੇ ਇੱਕ ਸਖ਼ਤ ਕਾਨੂੰਨ ਲਿਆਂਦਾ ਜਾਵੇ ਅਤੇ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਦੀਆਂ ਕਈ ਪੈਨਸ਼ਨਾਂ ਬੰਦ ਕੀਤੀਆਂ ਜਾਣ, ਕਿਉਂਕਿ ਪਿਛਲੀਆਂ ਸਰਕਾਰਾਂ ਦੁਆਰਾ ਬਣਾਏ ਗਏ ਇਹ ਕਾਨੂੰਨ ਪੂਰੀ ਤਰ੍ਹਾਂ ਗਲਤ ਹਨ। ਉਹ ਲੋਕਾਂ ‘ਤੇ ਬੇਲੋੜਾ ਬੋਝ ਪਾ ਰਹੇ ਹਨ, ਜਿਸ ਨੂੰ ਸਰਕਾਰ ਨੂੰ ਤੁਰੰਤ ਖਤਮ ਕਰਨਾ ਚਾਹੀਦਾ ਹੈ।

Share this Article
Leave a comment