ਚੰਡੀਗੜ੍ਹ ਪ੍ਰਸ਼ਾਸਨ ਨੇ ਵਧਾਈਆਂ ਪਾਬੰਦੀਆਂ, ਅਗਲੇ ਹੁਕਮਾਂ ਤੱਕ ਬੰਦ ਰਹਿਣਗੀਆਂ ਇਹ ਥਾਵਾਂ

TeamGlobalPunjab
1 Min Read

ਚੰਡੀਗੜ੍ਹ: ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸੋਮਵਾਰ ਨੂੰ ਵਾਰ ਰੂਮ ਦੀ ਮੀਟਿੰਗ ਵਿੱਚ ਫੈਸਲਾ ਲਿਆ ਕਿ ਹੁਣ ਰਾਕ ਗਾਰਡਨ ਅਤੇ ਚੰਡੀਗੜ੍ਹ ਬਰਡ ਪਾਰਕ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਇਹ ਮੀਟਿੰਗ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ, ਚੰਡੀਗੜ੍ਹ ਦੇ ਗ੍ਰਹਿ ਸਕੱਤਰ ਅਤੇ ਪੁਲੀਸ ਮੁਖੀ ਸਮੇਤ ਸਮੂਹ ਉੱਚ ਅਧਿਕਾਰੀ ਹਾਜ਼ਰ ਸਨ।

ਦੱਸ ਦਈਏ ਕਿ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਐਤਵਾਰ ਨੂੰ ਸ਼ਹਿਰ ਵਿੱਚ ਕੋਰੋਨਾ ਦੇ 96 ਨਵੇਂ ਮਾਮਲੇ ਸਾਹਮਣੇ ਆਏ। ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 300 ਨੂੰ ਪਾਰ ਕਰ ਗਈ ਹੈ। ਹੁਣ ਸ਼ਹਿਰ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ 321 ਹੋ ਗਈ ਹੈ। ਕਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੀ ਚੌਕਸ ਹੋ ਗਿਆ ਹੈ। ਐਤਵਾਰ ਨੂੰ ਵੀ ਪ੍ਰਸ਼ਾਸਨ ਵੱਲੋਂ ਕੁਝ ਨਵੇਂ ਹੁਕਮ ਜਾਰੀ ਕੀਤੇ ਗਏ।

 

 

- Advertisement -

Share this Article
Leave a comment