ਕੋਰੋਨਾ ਖ਼ਿਲਾਫ਼ ਜੰਗ ਲੜਨ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਰਿਟਾਇਰਡ ਡਾਕਟਰਾਂ ਤੋਂ ਮੰਗੀ ਮਦਦ

TeamGlobalPunjab
1 Min Read

ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਪ੍ਰਸਾਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਤਹਿਤ ਚੰਡੀਗੜ੍ਹ ਵਿੱਚ ਵੀ ਰੋਜ਼ਾਨਾ 800 ਤੋਂ ਵੱਧ ਨਵੇਂ ਕੋਰੋਨਾ ਵਾਇਰਸ ਦੇ ਕੇਸ ਆ ਰਹੇ ਹਨ। ਜਿਸ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਲੜਨ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਰਿਟਾਇਰਡ ਡਾਕਟਰਾਂ ਤੋਂ ਮਦਦ ਮੰਗੀ ਹੈ।

ਚੰਡੀਗੜ੍ਹ ਪ੍ਰਸ਼ਾਸਨ ਵੱਲੋ ਰਿਟਾਇਰਡ ਡਾਕਟਰਾਂ ਨੂੰ ਕੋਰੋਨਾ ਦੌਰਾਨ ਕੋਵਿਡ ਕੇਅਰ ਸੈਂਟਰਾਂ ‘ਤੇ ਆਪਣੀਆਂ ਸੇਵਾਵਾਂ ਦੇਣ ਲਈ ਬੇਨਤੀ ਕੀਤੀ ਗਈ ਹੈ। ਇਸ ਸੰਬੰਧੀ ਚੰਡੀਗੜ੍ਹ ਦੇ ਐਡਵਾਈਜ਼ਰ ਮਨੋਜ ਪਰੀਦਾ ਨੇ ਪ੍ਰੈਸ ਨੋਟ ਜਾਰੀ ਕਰਕੇ ਰਿਟਾ. ਡਾਕਟਰਾਂ ਨੂੰ ਵਲੰਟੀਅਰ ਤੌਰ ਤੇ ਆਪਣੀਆਂ ਸੇਵਾਵਾਂ ਦੇਣ ਲਈ ਕਿਹਾ।

ਚੰਡੀਗੜ੍ਹ ਪ੍ਰਸ਼ਾਸਨ ਨੇ ਰਿਟਾਇਰਡ ਡਾਕਟਰਾਂ ਨੂੰ ਅਪੀਲ ਕੀਤੀ ਹੈ ਕਿ ਜਿਹੜਾ ਕੋਰੋਨਾ ਵਾਲੰਟੀਅਰ ਦੇ ਤੌਰ ਤੇ ਕੰਮ ਕਰਨਾ ਚਾਹੁੰਦਾ ਹੈ ਉਹ ਈਮੇਲ ਜਾਂ ਫੋਨ ਨੰਬਰ ‘ਤੇ ਜਾਣਕਾਰੀ ਦੇਣ। ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਕੁੱਲ 39,000 ਤੋਂ ਵੱਧ ਮਾਮਲੇ ਹਨ ਅਤੇ 440 ਲੋਕਾਂ ਦੀ ਮੌਤ ਹੋ ਚੁੱਕੀ ਹੈ । ਜਿਸ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਵਿਡ ਕੇਅਰ ਸੈਂਟਰਾਂ ਵਿਚ ਡਾਕਟਰਾਂ ਦੀ ਭਰਤੀ ਨੂੰ ਲੈ ਕੇ ਰਿਟਾਇਰ ਹੋਏ ਡਾਕਟਰਾਂ ਤੋਂ ਮਦਦ ਮੰਗੀ ਗਈ ਹੈ।

Share this Article
Leave a comment