ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ ਮਨ ਕੀ ਬਾਤ ‘ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਏਅਰਪੋਰਟ ਦੇ ਨਾਮ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਮ ਭਗਤ ਸਿੰਘ ਦੇ ਨਾਂਮ ‘ਤੇ ਹੋਵੇਗਾ।
ਇਸ ਤੋਂ ਇਲਾਵਾ ਪੀਐਮਓ ਵੱਲੋਂ ਟਵੀਟ ਕਰਦਿਆ ਲਿਖਿਆ ਗਿਆ ਹੈ ਕਿ, ‘ਭਗਤ ਸਿੰਘ ਜੀ ਦੀ ਜਯੰਤੀ ਦੇ ਠੀਕ ਪਹਿਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰੂਪ ’ਚ ਇਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ। ਇਹ ਤੈਅ ਕੀਤਾ ਗਿਆ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਹੁਣ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਜਾਵੇਗਾ। ਸ਼ਹੀਦਾਂ ਦੇ ਸਮਾਰਕ, ਉਨ੍ਹਾਂ ਦੇ ਨਾਮ ’ਤੇ ਸਥਾਨਾਂ ਅਤੇ ਸੰਸਥਾਨਾਂ ਦੇ ਨਾਮ ਸਾਨੂੰ ਕਰਤੱਵ ਲਈ ਪ੍ਰੇਰਨਾ ਦਿੰਦੇ ਹਨ।’
As a tribute to the great freedom fighter, it has been decided that the Chandigarh airport will now be named after Shaheed Bhagat Singh. #MannKiBaat pic.twitter.com/v3gk0pcIhw
— PMO India (@PMOIndia) September 25, 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦਾ ਇਹ 93ਵਾਂ ਐਪੀਸੋਡ ਹੈ। ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਜ਼ਰੀਏ ਸੰਬੋਧਨ ਕਰਦਿਆਂ ਕਿਹਾ ਕਿ 28 ਸਤੰਬਰ ਨੂੰ ਅੰਮ੍ਰਿਤ ਮਹਾਉਤਸਵ ਦਾ ਇੱਕ ਵਿਸ਼ੇਸ਼ ਦਿਨ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਂ ਦੇ ਵੀਰ ਸਪੂਤ ਸ਼ਹੀਦ ਭਗਤ ਸਿੰਘ ਦੀ ਜਯੰਤੀ ਮਨਾਵਾਂਗੇ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.