ਚੰਡੀਗੜ੍ਹ, (ਅਵਤਾਰ ਸਿੰਘ): ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੋਹਾਲੀ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ। ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੋਖੇਬਾਜ਼ੀ ਕਰ ਰਹੀ ਹੈ ਜਦੋਂਕਿ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ। ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਹੁਣ ਦਿੱਲੀ ਬਾਰਡਰ ‘ਤੇ ਠੰਢ ਦੇ ਬਾਵਜੂਦ ਸੰਘਰਸ਼ ਲਈ ਡਟੇ ਹੋਏ ਹਨ ਜਦੋਂਕਿ ਮੋਦੀ ਸਰਕਾਰ ਕਿਸਾਨਾਂ ਦਾ ਸਬਰ ਪਰਖ ਰਹੀ ਹੈ। ਕਾਰਪੋਰੇਟ ਘਰਾਣਿਆਂ ਲਈ ਸਮੁੱਚੇ ਦੇਸ਼ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ। ਭਾਗੋਮਾਜਰਾ ਨੇ ਕਿਹਾ ਹੈ ਕਿ ਸੰਘਰਸ਼ ਦੌਰਾਨ ਹਰੇਕ ਨਾਗਰਿਕ ਹਿੱਸਾ ਪਾ ਰਿਹਾ ਹੈ ਕਿਉਂਕਿ ਖੇਤੀ ਕਾਨੂੰਨ ਹਰੇਕ ਨਾਗਰਿਕ ਲਈ ਘਾਤਕ ਹਨ ਇਸ ਲਈ ਕੇਂਦਰ ਸਰਕਾਰ ਅੜੀਅਲ ਰਵੱਈਏ ਨੂੰ ਛੱਡ ਕੇ ਤੁਰੰਤ ਕਾਨੂੰਨ ਰੱਦ ਕਰੇ।
ਇਸ ਮੌਕੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਸੰਘਰਸ਼ ਦੀ ਜਿੱਤ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਧਾਨ ਸ਼ਿਆਮ ਨਾਡਾ, ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ ਤੇ ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਬਲਵਿੰਦਰ ਸਿੰਘ ਬੀੜ, ਪ੍ਰਧਾਨ ਮੋਹਾਲੀ ਬਲਜਿੰਦਰ ਸਿੰਘ ਭਾਗੋਮਾਜਰਾ, ਸਤਪਾਲ ਸਿੰਘ ਸਵਾੜਾ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਹਰਜੰਗ ਸਿੰਘ, ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਨਰਿੰਦਰ ਸਿੰਘ ਸਿਆਊ, ਮਨਜੀਤ ਸਿੰਘ ਹੁਲਕਾ, ਸੁਰਿੰਦਰ ਸਿੰਘ ਬਰਿਆਲੀ, ਸਾਹਬ ਸਿੰਘ ਮੋਲੀ, ਸ਼ਿਆਮ ਲਾਲ ਝੂਰਹੇੜੀ, ਅਜਾਇਬ ਨਾਡਾ, ਹਰਦੀਪ ਸਿੰਘ ਮਟੌਰ, ਜਗਤਾਰ ਸਿੰਘ, ਪ੍ਰੇਮ ਸਿੰਘ ਬੁੜੈਲ, ਗੋਲਡੀ ਮਹਿਦੂਦਾਂ ਆਦਿ ਹਾਜ਼ਰ ਸਨ।