ਚੰਡੀਗੜ੍ਹ ‘ਚ ਕੋਵਿਡ ਦੇ ਨਵੇਂ ਸਟ੍ਰੇਨ ਦੇ ਮਾਮਲੇ ਵਧਣ ਤੋਂ ਬਾਅਦ ਵੀਕੈਂਡ ਲਾਕਡਾਊਨ ਦਾ ਐਲਾਨ

TeamGlobalPunjab
1 Min Read

ਚੰਡੀਗੜ੍ਹ: ਸ਼ਹਿਰ ਵਿੱਚ ਯੂਕੇ ਦੇ ਨਵੇਂ ਸਟ੍ਰੇਨ ਨੇ ਦਸਤਕ ਤੋਂ ਬਾਅਦ ਪ੍ਰਸ਼ਾਸਨੀ ਵੀਕੈਂਡ ਲਾਕਡਾਊਨ ਨੂੰ ਫਿਰ ਤੋਂ ਲਾਗੂ ਕਰਨ ਦਾ ਫ਼ੈਸਲਾ ਲਿਆ ਹੈ। ਸ਼ਨੀਵਾਰ ਤੇ ਐਤਵਾਰ ਨੂੰ ਲੋਕਾਂ ਨੂੰ ਜਨਤਕ ਥਾਂਵਾਂ, ਸਮਾਗਮਾਂ ਤੇ ਹੋਰ ਈਵੈਂਟਸ ‘ਚ ਜਾਣ ਦੀ ਮਨਾਹੀ ਹੋਵੇਗੀ।

ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਹੋਈ ਇਕ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਸ਼ਨਿਚਰਵਾਰ ਤੇ ਐਤਵਾਰ ਦਾ ਇਹ ਲਾਕਡਾਊਨ 17 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ।

ਚੰਡੀਗੜ੍ਹ ਵਿੱਚ ਵੀਕੈਂਡ ਲਾਕਡਾਊਨ ਸ਼ੁੱਕਰਵਾਰ ਰਾਤ 10 : 00 ਵਜੇ ਤੋਂ ਸੋਮਵਾਰ ਸਵੇਰੇ 5:00 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਭ ਬੰਦ ਰਹੇਗਾ।

Share this Article
Leave a comment