ਚੰਡੀਗੜ੍ਹ ਬਲੈਕਆਊਟ: ਬਿਜਲੀ ਵਿਭਾਗ ਦੇ 143 ਮੁਲਾਜ਼ਮਾਂ ਖ਼ਿਲਾਫ਼ FIR, 126 ਰੈਗੂਲਰ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

TeamGlobalPunjab
2 Min Read

ਚੰਡੀਗੜ੍ਹ: ਚੰਡੀਗੜ੍ਹ ਬਿਜਲੀ ਵਿਭਾਗ ਦੇ ਘੱਟੋ-ਘੱਟ 143 ਮੁਲਾਜ਼ਮਾਂ ਦੀ ਤਿੰਨ ਦਿਨਾਂ ਹੜਤਾਲ ਕਾਰਨ ਸ਼ਹਿਰ ਵਿੱਚ ਬਿਜਲੀ ਠੱਪ ਹੋਣ ਕਾਰਨ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ 17 ਆਊਟਸੋਰਸ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ।ਚੰਡੀਗੜ੍ਹ ਪ੍ਰਸ਼ਾਸਨ ਨੇ 126 ਰੈਗੂਲਰ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਚੰਡੀਗੜ੍ਹ ਪ੍ਰਸ਼ਾਸਨ ਨੇ ਦੋ ਸਰਕਾਰੀ ਹਸਪਤਾਲਾਂ, ਜੀਐਮਸੀਐਚ-32 ਅਤੇ ਜੀਐਮਐਸਐਚ-16 ਵਿੱਚ ਬਿਜਲੀ ਬੰਦ ਹੋਣ ਦੀਆਂ ਖਾਮੀਆਂ ਦੀ ਪੜਤਾਲ ਕਰਨ ਲਈ ਆਈਏਐਸ ਯਸ਼ਪਾਲ ਗਰਗ, ਸਕੱਤਰ ਸਿਹਤ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਹੈ।ਇਸ ਕਮੇਟੀ ਵਿੱਚ ਸੈਕਟਰ 16 ਅਤੇ ਸੈਕਟਰ 32 ਹਸਪਤਾਲ ਦੇ ਮੈਡੀਕਲ ਸੁਪਰਡੈਂਟ ਅਤੇ ਬਿਜਲੀ ਵਿਭਾਗ ਦੇ ਐਕਸੀਅਨ ਗੁਰਪ੍ਰੀਤ ਸਿੰਘ ਨੂੰ ਵੀ ਸ਼ਾਮਲ ਕੀਤਾ ਹੈ। ਪ੍ਰਸ਼ਾਸਨ ਨੇ ਸੈਕਟਰ 32 ਸੈਕਟਰ 16 ਦੇ ਹਸਪਤਾਲ ਦੀ ਬਿਜਲੀ ਸਪਲਾਈ ਨੂੰ ਸੰਭਾਲਦੇ ਹੋਏ ਜੂਨੀਅਰ ਇੰਜਨੀਅਰ ਨੂੰ ਸਸਪੈਂਡ ਕਰ ਦਿੱਤਾ ਹੈ। ਪਾਵਰਕੌਮ ਵੱਲੋਂ ਹੜਤਾਲ ਤੋਂ ਬਾਅਦ ਬਿਜਲੀ ਸਪਲਾਈ ਬਹਾਲ ਕਰਨ ਵਿੱਚ ਫੌਜ ਦੇ ਅਧਿਕਾਰੀਆਂ ਨਾਲ ਸਹਿਯੋਗ ਨਾ ਕਰਨ ਕਾਰਨ ਸੁਪਰਡੈਂਟ ਇੰਜਨੀਅਰ (ਬਿਜਲੀ) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਦਸ ਦਈਏ ਕਿ  ਬੀਤੇ ਦਿਨੀਂ ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੇ ਨਿੱਜੀਕਰਨ ਖਿਲਾਫ ਹੜਤਾਲ ਕੀਤੀ ਸੀ। ਜਿਸ ਕਾਰਨ ਪੂਰੇ ਸ਼ਹਿਰ ਦੀ ਬਿਜਲੀ ਵਿਵਸਥਾ ਠੱਪ ਹੋ ਗਈ ਸੀ। ਕਰਮਚਾਰੀਆਂ ਦੀ ਹੜਤਾਲ ਕਾਰਨ ਪੈਦਾ ਹੋਏ ਸੰਕਟ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment