ਕਾਰਜਕਾਰੀ ਮੁੱਖ ਮੰਤਰੀ ਰਹਿਣਗੇ ਕੈਪਟਨ ਅਮਰਿੰਦਰ ਸਿੰਘ

TeamGlobalPunjab
1 Min Read

ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਵਜ਼ੀਰਾਂ ਦਾ ਅਸਤੀਫਾ ਰਾਜਪਾਲ ਨੇ ਮਨਜ਼ੂਰ ਕਰ ਲਿਆ ਹੈ ਅਤੇ  ਨਵੇਂ ਮੁੱਖ ਮੰਤਰੀ ਚੁਣੇ ਜਾਣ ਤਕ ਕਾਰਜਕਾਰੀ ਮੁੱਖ ਮੰਤਰੀ ਰਹਿਣ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ’ਚ ਇਕ ਸਿਆਸੀ ਘਟਨਾਕ੍ਰਮ ਤੋਂ ਬਾਅਦ ਸ਼ਾਮ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਪੰਜਾਬ ਦੇ 40 ਕਾਂਗਰਸੀ ਵਿਧਾਇਕਾਂ ਨੇ ਕੈਪਟਨ ਖ਼ਿਲਾਫ਼ ਇਕ ਚਿੱਠੀ ਹਾਈਕਮਾਨ ਨੂੰ ਚਿੱਠੀ ਲਿਖੀ ਸੀ। ਜਿਸ ਤੋਂ ਬਾਅਦ ਅੱਜ ਕਾਂਗਰਸੀ ਹਾਈ ਕਮਾਨ ਦੇ ਆਗੂ ਚੰਡੀਗੜ੍ਹ ਪਹੁੰਚੇ ਸਨ ਅਤੇ ਉਨ੍ਹਾਂ ਨੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ।

Share this Article
Leave a comment