ਚੰਡੀਗੜ੍ਹ ਦੀ ਬਾਪੂਧਾਮ ਕਲੋਨੀ ‘ਚ ਡੇਢ ਸਾਲ ਦੇ ਬੱਚੇ ਸਣੇ ਤਿੰਨ ਨਵੇਂ ਮਾਮਲੇ

TeamGlobalPunjab
1 Min Read

ਚੰਡੀਗੜ੍ਹ: ਸੈਕਟਰ – 26 ਬਾਪੂਧਾਮ ਕਲੋਨੀ ਵਿੱਚ ਕੋਰੋਨਾ ਵਾਇਰਸ ਦੀ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ਹੈ। ਮੰਗਲਵਾਰ ਸਵੇਰੇ ਇੱਥੇ ਕੋਰੋਨਾ ਦੇ ਤਿੰਨ ਹੋਰ ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ। ਮਰੀਜ਼ਾਂ ਵਿੱਚ ਇੱਕ 61 ਸਾਲ, ਇੱਕ 60 ਸਾਲ ਅਤੇ ਇੱਕ ਡੇਢ ਸਾਲ ਦਾ ਬੱਚਾ ਸ਼ਾਮਲ ਹੈ।

ਅਜਿਹੇ ਵਿੱਚ ਹੁਣ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ 87 ਹੋ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ 14 ਨਵੇਂ ਕੋਰੋਨਾ ਪਾਜ਼ਿਟਿਵ ਮਾਮਲੇ ਦਰਜ ਕੀਤੇ ਗਏ ਸਨ। ਸ਼ਹਿਰ ਵਿੱਚ ਹੁਣ ਤੱਕ 276 ਲੋਕਾਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ। ਸੋਮਵਾਰ ਨੂੰ ਬਾਪੂਧਾਮ ਕਲੋਨੀ ਤੋਂ115 ਲੋਕਾਂ ਦੇ ਸੈਂਪਲ ਟੈ੦ਸਟਿੰਗ ਲਈ ਭੇਜੇ ਗਏ ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਸ਼ਹਿਰ ‘ਚ ਹੁਣ ਤੱਕ 188 ਕੋਰੋਨਾ ਪਾਜ਼ਿਟਿਵ ਮਰੀਜ਼ ਠੀਕ ਹੋਣ ਤੋਂ ਬਾਅਦ ਡਿਸਚਾਰਜ ਕੀਤੇ ਜਾ ਚੁੱਕੇ ਹਨ,ਜਦਕਿ ਸ਼ਹਿਰ ਵਿੱਚ ਕੋਰੋਨਾ ਨਾਲ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ਹਿਰ ਵਿੱਚ ਹੁਣ ਤੱਕ 4089 ਲੋਕਾਂ ਦੇ ਸੈਂਪਲ ਲੈ ਕੇ ਟੈਸਟਿੰਗ ਕੀਤੀ ਜਾ ਚੁੱਕੀ ਹੈ ਇਨ੍ਹਾਂ ‘ਚੋਂ 3695 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

Share this Article
Leave a comment