ਚੰਡੀਗੜ੍ਹ: ਸ਼ਹਿਰ ਦੇ ਹਾਟਸਪਾਟ ਬਾਪੂਧਾਮ ਕਲੋਨੀ ਵਿੱਚ ਸ਼ੁੱਕਰਵਾਰ ਸਵੇਰੇ ਚਾਰ ਨਵੇਂ ਕੋਰੋਨਾ ਪਾਜ਼ਿਟਿਵ ਕੇਸ ਸਾਹਮਣੇ ਆਏ ਹਨ। ਨਵੇਂ ਮਰੀਜ਼ਾਂ ਵਿੱਚ 37,30 ਤੇ 31 ਸਾਲਾ ਮਹਿਲਾ ਅਤੇ 18 ਸਾਲ ਦਾ ਨੌਜਵਾਨ ਸ਼ਾਮਲ ਹੈ। ਇਸ ਦੇ ਨਾਲ ਬਾਪੂਧਾਮ ਵਿੱਚ ਹੁਣ ਤੱਕ 220 ਪਾਜ਼ਿਟਿਵ ਮਾਮਲੇ ਹੋ ਗਏ ਹਨ। ਸ਼ਹਿਰ ਵਿੱਚ ਇਸ ਸਮੇਂ ਕੋਰੋਨਾ ਦੇ ਐਕਟਿਵ ਮਾਮਲੇ 100 ਹੋ ਚੁੱਕੇ ਹਨ , ਜਦਕਿ ਕੁੱਲ ਕੇਸਾਂ ਦੀ ਗਿਣਤੀ 293 ਤੱਕ ਜਾ ਪਹੁੰਚੀ ਹੈ।
ਇਸ ਦੇ ਨਾਲ ਹੀ ਪੰਜਾਬ ਵਿੱਚ ਕੋਰੋਨਾ ਦੇ ਹੁਣ ਸਿਰਫ 256 ਸਰਗਰਮ ਮਾਮਲੇ ਬਚੇ ਹਨ। 1946 ਲੋਕ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ। ਸੂਬੇ ਵਿੱਚ ਆਰਪੀਐਫ ਜਵਾਨ ਸਣੇ ਦੋ ਮਰੀਜ਼ਾਂ ਦੀ ਮੌਤ ਹੋ ਗਈ। ਇਸਦੇ ਨਾਲ ਹੀ ਪੰਜਾਬ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 44 ਹੋ ਗਈ ਹੈ। 24 ਹੋਰ ਪਾਜ਼ਿਟਿਵ ਕੇਸ ਸਾਹਮਣੇ ਆਉਣ ਨਾਲ ਕੁੱਲ ਮਰੀਜ਼ 2246 ਹੋ ਗਏ ਹਨ।