ਸਾਬਕਾ DGP ਮੁਹੰਮਦ ਇਜ਼ਹਾਰ ਆਲਮ ਦਾ ਦੇਹਾਂਤ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ.ਜੀ.ਪੀ ਜੇਲ੍ਹਾਂ ਪਦਮ ਸ਼੍ਰੀ ਮੁਹੰਮਦ ਇਜ਼ਹਾਰ ਆਲਮ ਸਾਹਿਬ ਦਾ ਦੇਹਾਂਤ  ਹੋ ਗਿਆ ਹੈ।  ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਰਕੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਜਾਇਆ ਗਿਆ ਸੀ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਜ਼ਹਾਰ ਆਲਮ 72 ਸਾਲਾਂ ਦੇ ਸਨ। ਉਹ ਪੰਜਾਬ ਵਕਫ ਬੋਰਡ ਦੇ ਚੇਅਰਮੈਨ ਵੀ ਰਹਿ ਚੁੱਕੇ ਸਨ। ਉਨ੍ਹਾਂ ਦੀ ਪਤਨੀ ਬੀਬੀ ਫ਼ਰਜ਼ਾਨਾ ਆਲਮ ਸਾਹਿਬਾ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਸੰਸਦੀ ਸਕੱਤਰ ਰਹਿ ਚੁੱਕੀ ਹੈ।

ਸਾਬਕਾ ਡੀਜੀਪੀ ਨੇ ਪੰਜਾਬ ਵਿੱਚ ਅੱਤਵਾਦ ਖਤਮ ਕਰਨ ਵਿੱਚ ਅਹਿਮ ਰੋਲ ਅਦਾ ਕੀਤਾ ਸੀ। ਉਹ ਇਮਾਰਤ-ਏ-ਸ਼ਰੀਫ ਦੇ ਚੇਅਰਮੈਨ ਵੀ ਸਨ ।ਇਜ਼ਹਾਰ ਆਲਮ ਨੂੰ 1987 ‘ਚ ਪਦਮਸ਼੍ਰੀ ਨਾਲ ਵੀ ਨਵਾਜ਼ਿਆ ਜਾ ਚੁੱਕਾ ਹੈ।

ਅੱਜ ਉਨ੍ਹਾਂ ਦੇ ਦੇਹਾਂਤ ਨਾਲ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਹੈ।

- Advertisement -

Share this Article
Leave a comment