ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਚੰਡੀਗੜ੍ਹ ‘ਚ 25 ਇਲਾਕੇ ਕੰਟੇਨਮੈਂਟ ਜ਼ੋਨ ਐਲਾਨੇ

TeamGlobalPunjab
1 Min Read

ਚੰਡੀਗੜ੍ਹ: ਪੰਜਾਬ-ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਵਧਣ ਲੱਗੇ ਹਨ। ਅਜਿਹੇ ‘ਚ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਪ੍ਰਸ਼ਾਸਨ ਨੇ ਚੰਡੀਗੜ੍ਹ ਦੇ 25 ਖੇਤਰਾਂ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ। ਜਿਨ੍ਹਾਂ ਖੇਤਰਾਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ, ਉਨ੍ਹਾਂ ਵਿਚ ਸੈਕਟਰ ਅਤੇ ਪਿੰਡ ਦੋਵੇਂ ਸ਼ਾਮਲ ਹਨ।

ਦੱਸ ਦੇਈਏ ਹੋਲੀ ਦੇ ਦਿਨ ਚੰਡੀਗੜ੍ਹ ਵਿੱਚ 274 ਕੋਰੋਨਾ ਸੰਕਰਮਿਤ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚ 149 ਪੁਰਸ਼ ਅਤੇ 125 ਔਰਤਾਂ ਸੰਕਰਮਿਤ ਪਾਈਆਂ ਗਈਆਂ। ਹੁਣ ਤੱਕ 26,468 ਲੋਕਾਂ ਵਿਚ ਸੰਕਰਮਣ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 2746 ਕੋਰੋਨਾ ਸੰਕਰਮਿਤ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਉੱਥੇ ਹੀ ਸੋਮਵਾਰ ਨੂੰ 161 ਕੋਰੋਨਾ ਸੰਕਰਮਿਤ ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਡਿਸਚਾਰਜ ਕੀਤਾ ਗਿਆ। ਹੁਣ ਤੱਕ 23,345 ਸੰਕਰਮਿਤ ਠੀਕ ਹੋਣ ਤੋਂ ਬਾਅਦ ਡਿਸਚਾਰਜ ਕੀਤੇ ਜਾ ਚੁੱਕੇ ਹਨ।

- Advertisement -

ਸੰਕਰਮਣ ਦੇ ਚਲਦਿਆਂ 377 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਹੁਣ ਤੱਕ 3,08,086 ਲੋਕਾਂ ਦੇ ਕੋਰੋਨਾ ਸੈਂਪਲ ਲੈ ਕੇ ਟੈਸਟਿੰਗ ਦੇ ਚੁੱਕਿਆ ਹੈ। ਇਨ੍ਹਾਂ ਚੋਂ 2,80,594 ਲੋਕਾਂ ਦੀ ਕਰੋਨਾ ਰਿਪੋਰਟ ਨੈਗੇਟਿਵ ਆਈ ਹੈ। ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਵਿਚ 1869 ਲੋਕਾਂ ਦੇ ਕੋਰੋਨਾ ਸੈਂਪਲ ਲੈ ਕੇ ਟੈਸਟਿੰਗ ਕੀਤੀ ਗਈ ਹੈ।

Share this Article
Leave a comment