ਚੰਡੀਗੜ੍ਹ: ਚੰਡੀਗੜ੍ਹ ਸਥਿਤ ਐਲਾਂਟੇ ਮਾਲ ਵਿਖੇ ਇਕ 11 ਸਾਲਾਂ ਬੱਚੇ ਦੀ ਰੇਲਗੱਡੀ ‘ਚ ਝੂਟਾ ਲੈਂਦੇ ਸਮੇਂ ਡਿੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਬੱਚਾ ਨਵਾਂਸ਼ਹਿਰ ਤੋਂ ਪਰਿਵਾਰ ਸਮੇਤ ਚੰਡੀਗੜ੍ਹ ਵਿਖੇ ਘੁੰਮਣ ਆਇਆ ਸੀ। ਝੂਟੇ ਲੈਂਦੇ ਸਮੇਂ ਅਚਾਨਕ ਖਿਡੌਣਾ ਰੇਲਗੱਡੀ ਪਲਟ ਗਈ, ਜਿਸ ਕਾਰਨ ਬੱਚਾ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ।
ਬੱਚੇ ਨੂੰ ਜ਼ਖ਼ਮੀ ਹਾਲਤ ਵਿਚ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਿ੍ਰਤਕ ਬੱਚੇ ਦੀ ਪਛਾਣ ਸ਼ਾਹਬਾਜ਼ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਰਾਮ ਗੋਪਾਲ ਨੇ ਕਿਹਾ ਕਿ ਧਾਰਾ 304ਏ ਤਹਿਤ ਐਫ਼.ਆਈ.ਆਰ. ਦਰਜ ਕਰਕੇ ਮੁਲਜ਼ਮ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।