ਚੰਡੀਗੜ੍ਹ ਬਿਜਲੀ ਸੰਕਟ: PGI ਨੇ ਟਾਲੀਆਂ ਸਰਜਰੀਆਂ, ਹੜਤਾਲ ਦੂਜੇ ਦਿਨ ਵੀ ਜਾਰੀ

TeamGlobalPunjab
1 Min Read

ਚੰਡੀਗੜ੍ਹ : ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਤਿੰਨ ਦਿਨਾਂ ਹੜਤਾਲ ਕਾਰਨ ਚੰਡੀਗੜ੍ਹ ਦੇ ਕਈ ਹਿੱਸੀਆਂ ਵਿੱਚ 36 ਘੰਟੇ ਤੋਂ ਬਿਜਲੀ ਨਹੀਂ ਹੈ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ। ਬਿਜਲੀ ਨਾਂ ਹੋਣ ਕਾਰਨ ਪਾਣੀ ਦੀ ਕਿੱਲਤ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਸੋਮਵਾਰ ਸ਼ਾਮ ਤੋਂ ਹਜ਼ਾਰਾਂ ਘਰਾਂ ਵਿੱਚ ਬਿਜਲੀ-ਪਾਣੀ ਦੀ ਪੂਰਤੀ ਨਹੀਂ ਹੋ ਰਹੀ ਹੈ। ਇੱਥੋਂ ਤੱਕ ਕਿ ਕਈ ਇਲਾਕਿਆਂ ਵਿੱਚ ਟਰੈਫਿਕ ਲਾਇਟਾਂ ਤੱਕ ਕੰਮ ਨਹੀਂ ਕਰ ਰਹੀ ਹਨ।

ਓਧਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਨੋਟਿਸ ਲਿਆ ਸੀ। ਮਾਮਲੇ ਦੀ ਸੁਣਵਾਈ ਅੱਜ ਹੋਵੇਗੀ। ਹਾਈਕੋਰਟ ਨੇ ਬਿਜਲੀ ਵਿਭਾਗ ਦੇ ਚੀਫ ਇੰਜੀਨੀਅਰ ਨੂੰ ਤਲਬ ਕੀਤਾ ਹੈ।

- Advertisement -

ਹਾਲਾਤ ਅਜਿਹੇ ਬਣ ਗਏ ਹਨ ਕਿ ਸ਼ਹਿਰ ਦੇ ਹਸਪਤਾਲਾਂ ਵਿਚ ਚਾਰ ਹਜ਼ਾਰ ਤੋਂ ਵੱਧ ਸਰਜਰੀਆਂ ਅਤੇ ਅਪਰੇਸ਼ਨਾਂ ਨੂੰ ਮੁਲਤਵੀ ਕਰਨਾ ਪਿਆ। ਪੀਜੀਆਈ, ਜੀਐਮਸੀਐਚ-32 ਅਤੇ ਜੀਐਮਐਸਐਚ-16 ਵਿੱਚ ਸਾਰੀਆਂ ਸਰਜਰੀਆਂ ਅਤੇ ਅਪਰੇਸ਼ਨਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਕੱਲੇ ਪੀਜੀਆਈ ਵਿੱਚ 2000 ਸਰਜਰੀਆਂ ਮੁਲਤਵੀ ਕਰ ਦਿੱਤੀਆਂ ਗਈਆਂ।

ਅਜਿਹੀ ਸਥਿਤੀ ‘ਚ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਦਿਆਂ ਈਸਟ ਪੰਜਾਬ ਅਸੈਂਸ਼ੀਅਲ ਸਰਵਿਸਿਜ਼ (ਮੈਂਟੇਨੈਂਸ) ਐਕਟ, 1968 (ਈਐਸਐਮਏ) ਦੀ ਉਪ ਧਾਰਾ-3 ਤਹਿਤ ਛੇ ਮਹੀਨਿਆਂ ਲਈ ਹੜਤਾਲ ’ਤੇ ਪਾਬੰਦੀ ਲਾ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਐਸਮਾ ਲਾਗੂ ਕਰਨ ਦੇ ਬਾਵਜੂਦ ਮੁਲਾਜ਼ਮ ਹੜਤਾਲ ਖ਼ਤਮ ਕਰਨ ਲਈ ਤਿਆਰ ਨਹੀਂ ਹਨ।

Share this Article
Leave a comment