ਪੰਜਾਬ ‘ਚ PM ਮੋਦੀ ਦੇ ਦੌਰੇ ਨੂੰ ਲੈ ਕੇ ਨਵਾਂ ਸਿਆਸੀ ਬਵਾਲ ਸ਼ੁਰੂ,ਹੈਲੀਕਾਪਟਰ ਰੋਕੇ ਜਾਣ ‘ਤੇ ਭੜਕੇ CM ਚੰਨੀ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ‘ਚ PM ਮੋਦੀ ਦੇ ਦੌਰੇ ਨੂੰ ਲੈ ਕੇ ਨਵਾਂ ਸਿਆਸੀ ਬਵਾਲ ਸ਼ੁਰੂ ਹੋ ਗਿਆ ਹੈ।  ਇਸ ਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੈਲੀਕਾਪਟਰ ਨੂੰ ਲੈ ਕੇ ਮਾਮਲਾ ਭਖ ਗਿਆ ਹੈ। ਚੰਨੀ ਦੇ ਹੈਲੀਕਾਪਟਰ ਨੂੰ ਪਹਿਲਾਂ ਚੰਡੀਗੜ੍ਹ ਤੇ ਫਿਰ ਸੁਜਾਨਪੁਰ ਵਿਚ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ।ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਹੁਸ਼ਿਆਰਪੁਰ ਵਿਚ ਕੀਤੀ ਜਾਣ ਵਾਲੀ ਚੋਣ ਰੈਲੀ ਵਿਚ ਮੁੱਖ ਮੰਤਰੀ ਚੰਨੀ ਨੇ ਵੀ ਸ਼ਾਮਿਲ ਹੋਣਾ ਸੀ।

 ਇਸ ‘ਤੇ ਸੀਐੱਮ ਚੰਨੀ ਨੇ ਸਖਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਾਜਨੀਤਕ ਕਾਰਨਾਂ ਕਰਕੇ ਉਨ੍ਹਾਂ ਨੂੰ ਪ੍ਰਚਾਰ ਨਹੀਂ ਕਰਨ ਦਿੱਤਾ ਜਾ ਰਿਹਾ। ਉਹ ਸੂਬੇ ਦੇ ਮੁੱਖ ਮੰਤਰੀ ਹਨ, ਕੋਈ ਅੱਤਵਾਦੀ ਨਹੀਂ।ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਏਅਰਪੋਰਟ ਅਥਾਰਟੀ ਨੇ ਨੋ ਫਲਾਇੰਗ ਜ਼ੋਨ ਐਲਾਨਿਆ ਹੋਇਆ ਹੈ। ਹਾਲਾਂਕਿ ਚੰਨੀ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਲਈ ਡੀਜੀਐੱਸਸੀ ਵੱਲੋਂ ਇਜਾਜ਼ਤ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਹੈਲੀਕਾਪਟਰ ਉਡਾਣ ਨਹੀਂ ਭਰ ਸਕਿਆ।ਕਰੀਬ ਡੇਢ ਘੰਟਾ ਇੰਤਜ਼ਾਰ ਕਰਨ ਤੋਂ ਬਾਅਦ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਦੀ ਇਜਾਜ਼ਤ ਮਿਲੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment