ਭਾਰੀ ਮੀਂਹ ਕਾਰਨ ਡਿੱਗੀ ਘਰ ਦੀ ਛੱਤ; ਤਿੰਨ ਬੱਚੇ ਗੰਭੀਰ ਜ਼ਖਮੀ

Global Team
2 Min Read

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ‘ਤੇ ਬੀਤੀ ਰਾਤ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ ਅਤੇ ਕਈ ਥਾਵਾਂ ‘ਤੇ ਗੜੇਮਾਰੀ ਵੀ ਹੋਈ। ਮਨੀਮਾਜਰਾ ਦੇ ਗੋਵਿੰਦਪੁਰ ਇਲਾਕੇ ਵਿੱਚ ਭਾਰੀ ਮੀਂਹ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਇੱਕ ਘਰ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਹਾਦਸੇ ‘ਚ ਘਰ ਦੇ ਅੰਦਰ ਮੌਜੂਦ ਤਿੰਨ ਛੋਟੇ ਬੱਚੇ ਮਲਬੇ ਹੇਠ ਦੱਬਣ ਨਾਲ ਜ਼ਖਮੀ ਹੋ ਗਏ।

ਇਨ੍ਹਾਂ ਵਿੱਚ 12 ਸਾਲਾ ਬੱਚਾ ਚੰਨੀ, 14 ਸਾਲਾ ਗੌਰਵ ਅਤੇ ਰਾਹੁਲ ਸ਼ਾਮਲ ਹਨ। ਗੌਰਵ ਅਤੇ ਚੰਨੀ ਭਰਾ ਹਨ, ਜਦੋਂ ਕਿ ਰਾਹੁਲ ਗੁਆਂਢ ‘ਚ ਘਰ ਰਹਿੰਦਾ ਹੈ। ਜ਼ਖਮੀ ਬੱਚਿਆਂ ਨੂੰ ਤੁਰੰਤ ਮਨੀਮਾਜਰਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ।

ਰਾਹੁਲ ਗੁਆਂਢ ਵਿੱਚ ਗੌਰਵ ਦੇ ਘਰ ਗਿਆ ਹੋਇਆ ਸੀ, ਅਤੇ ਉਹ ਤਿੰਨੋਂ ਘਰ ਅੰਦਰ ਖੇਡ ਰਹੇ ਸਨ ਕਿ ਅਚਾਨਕ ਛੱਤ ਡਿੱਗ ਪਈ। ਜਾਣਕਾਰੀ ਅਨੁਸਾਰ ਰਾਹੁਲ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਕਾਰਨ ਉਸਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸਨੂੰ ਮਨੀਮਾਜਰਾ ਦੇ ਸਰਕਾਰੀ ਹਸਪਤਾਲ ਤੋਂ ਸੈਕਟਰ-16 ਦੇ ਹਸਪਤਾਲ ਰੈਫਰ ਕਰ ਦਿੱਤਾ। ਦੱਸਿਆ ਗਿਆ ਹੈ ਕਿ ਮੀਂਹ ਕਾਰਨ ਨੁਕਸਾਨਿਆ ਗਿਆ ਘਰ ਕਾਫ਼ੀ ਪੁਰਾਣਾ ਸੀ। ਆਲੇ-ਦੁਆਲੇ ਦੇ ਸਾਰੇ ਘਰ ਪੱਕੇ ਸਨ, ਪਰ ਇਹ ਘਰ ਕੱਚਾ ਸੀ ਅਤੇ ਉਸ ਦੀ ਛੱਤ ਮਿੱਟੀ ਦੀ ਸੀ। ਵੀਰਵਾਰ ਰਾਤ ਤੋਂ ਹੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਸ਼ੁੱਕਰਵਾਰ ਸਵੇਰੇ ਛੱਤ ਢਹਿ ਗਈ।

ਦੱਸ ਦਈਏ ਕਿ ਮੌਸਮ ਵਿਭਾਗ ਨੇ ਦੁਪਹਿਰ 2 ਵਜੇ ਤੱਕ ਸੂਬੇ ਲਈ ਤੂਫਾਨ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਖਾਸ ਕਰਕੇ ਪਟਿਆਲਾ ਅਤੇ ਮੋਹਾਲੀ ਵਿੱਚ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਅਨੁਸਾਰ, ਅਗਲੇ ਦੋ ਦਿਨਾਂ ਤੱਕ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment