ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਚੰਡੀਗੜ੍ਹ, ਪੰਜਾਬ ਦਾ ਸੀ ਤੇ ਰਹੇਗਾ: ਨਵਜੋਤ ਸਿੱਧੂ

TeamGlobalPunjab
2 Min Read

ਚੰਡੀਗੜ੍ਹ: ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਜਿਥੇ ਕੇਂਦਰ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ, ਉੱਥੇ ਹੀ ਇਸ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ `ਚ ਵੀ ਸ਼ਬਦੀ ਜੰਗ ਲਗਾਤਾਰ ਜਾਰੀ ਹੈ। ਇਸ ਵਿਚਾਲੇ ਹੀ ਨਵਜੋਤ ਸਿੰਘ ਸਿੱਧੂ ਦਾ ਇੱਕ ਟਵੀਟ ਸਾਹਮਣੇ ਆਇਆ ਹੈ।

ਸਿੱਧੂ ਨੇ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਦੇ 27 ਪਿੰਡ ਉਜਾੜ ਕੇ ਬਣਾਇਆ ਗਿਆ ਚੰਡੀਗੜ੍ਹ ਪੰਜਾਬ ਦਾ ਸੀ ਅਤੇ ਪੰਜਾਬ ਦਾ ਰਹੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਚੰਡੀਗੜ੍ਹ ਤਾਂ ਬਹਾਨਾ ਹੈ, ਪੰਜਾਬ ਦੇ ਦਰਿਆਈ ਪਾਣੀਆਂ `ਤੇ ਨਿਸ਼ਾਨਾ ਹੈ। ਉਨ੍ਹਾਂ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਖੱਟਰ ਨੂੰ ਟੈਗ ਕਰਕੇ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਲੀ ਲੜਾਈ ਪੰਜਾਬ ਦੇ ਪਾਣੀਆਂ ਦੀ ਹੈ ਲੜਨ ਲਈ ਤਿਆਰ ਰਹੋ।

ਦੱਸਣਯੋਗ ਹੈ ਕਿ ਚੰਡੀਗੜ੍ਹ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ। ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਧਾਇਕ ਪ੍ਰਸਤਾਵ ਦੇ ਸਮਰਥਨ ਵਿੱਚ ਆਏ ਅਤੇ ਕੇਂਦਰ ਦੇ ਇਸ ਕਦਮ ਨੂੰ ਤਾਨਾਸ਼ਾਹੀ ਕਰਾਰ ਦਿੱਤਾ। ਉੱਥੇ ਹੀਦੂਜੇ ਪਾਸੇ ਖੱਟਰ ਸਰਕਾਰ ਵੱਲੋਂ ਵੀ ਇਸ ਮੁੱਦੇ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਚੁੱਕਿਆ ਜਾ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -
Share this Article
Leave a comment