ਚੰਡੀਗੜ੍ਹ ‘ਚ ਨਹੀਂ ਲੱਗੇਗਾ ਵੀਕਐਂਡ ਲਾਕਡਾਊਨ, ਖੁੱਲ੍ਹੇ ਰਹਿਣਗੇ ਬਾਜ਼ਾਰ

TeamGlobalPunjab
1 Min Read

ਚੰਡੀਗੜ੍ਹ: ਸ਼ਹਿਰ ਵਿੱਚ ਹੁਣ ਵੀਕਐਂਡ ਲਾਕਡਾਊਨ ਨਹੀਂ ਲੱਗੇਗਾ। ਹੁਣ ਭਲਕੇ ਸ਼ਨੀਵਾਰ ਨੂੰ ਚੰਡੀਗੜ੍ਹ ਦੀਆਂ ਸਾਰੀਆਂ ਦੁਕਾਨਾਂ ਅਤੇ ਬਾਜ਼ਾਰ ਖੁੱਲ੍ਹੇ ਰਹਿਣਗੇ। ਹਾਲਾਂਕਿ ਤੰਗ ਬਾਜ਼ਾਰਾਂ ‘ਚ ਆਡ-ਈਵਨ ਸਿਸਟਮ ਜਾਰੀ ਰਹੇਗਾ।

ਸ਼ੁੱਕਰਵਾਰ ਨੂੰ ਵੀਪੀ ਸਿੰਘ ਬਦਨੌਰ ਦੀ ਪ੍ਰਧਾਨਤਾ ਵਿੱਚ ਹੋਈ ਵਾਰ ਰੂਮ ਦੀ ਮੀਟਿੰਗ ਵਿੱਚ ਕਈ ਮਹੱਤਵਪੂਰਣ ਫ਼ੈਸਲੇ ਲਏ ਗਏ।

ਸ਼ਹਿਰ ਦੇ ਵਪਾਰੀਆਂ ਵਲੋਂ ਵੀਕਐਂਡ ਲਾਕਡਾਉਨ ਦਾ ਵਿਰੋਧ ਕੀਤਾ ਜਾ ਰਿਹਾ ਸੀ। ਵਪਾਰੀਆਂ ਦਾ ਕਹਿਣਾ ਸੀ ਕਿ ਕੋਰੋਨਾ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ। ਅਜਿਹੇ ‘ਚ ਵੀਕਐਂਡ ‘ਤੇ ਦੁਕਾਨਾਂ ਬੰਦ ਕਰਨ ਨਾਲ ਉਨ੍ਹਾਂ ਨੂੰ ਦੂਹਰੀ ਮਾਰ ਪੈ ਰਹੀ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਵੀਕੇਂਡ ਲਾਕਡਾਉਨ ਖਤਮ ਕਰਣ ਦਾ ਫ਼ੈਸਲਾ ਲਿਆ ਹੈ ।

ਉੱਥੇ ਹੀ ਹਰਿਆਣਾ ਸਰਕਾਰ ਨੇ ਵੀਕਐਂਡ ‘ਤੇ ਲਾਕਡਾਊਨ ਹਟਾਉਣ ਦਾ ਫੈਸਲਾ ਲਿਆ ਹੈ। ਸਰਕਾਰ ਦੇ ਨਵੇਂ ਹੁਕਮਾਂ ਮੁਤਾਬਕ ਹੁਣ ਹਰਿਆਣਾ ਵਿੱਚ ਲਾਕਡਾਊਨ ਸੋਮਵਾਰ ਅਤੇ ਮੰਗਲਵਾਰ ਰਹੇਗਾ। ਞਸ਼ਨੀਵਾਰ ਅਤੇ ਐਤਵਾਰ ਨੂੰ ਸਾਰੀਆਂ ਦੁਕਾਨਾਂ ਅਤੇ ਸ਼ਾਪਿੰਗ ਮਾਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਜਦਕਿ ਸੋਮਵਾਰ ਅਤੇ ਮੰਗਲਵਾਰ ਨੂੰ ਜ਼ਰੂਰੀ ਸੇਵਾਵਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਬੰਦ ਰੱਖਣ ਦੇ ਹੁਕਮ ਹਨ।

- Advertisement -

Share this Article
Leave a comment