ਚੰਡੀਗੜ੍ਹ: ਕੋਰੋਨਾ ਦੇ ਵਧ ਰਹੇ ਮਾਮਲਿਆਂ ਨੇ ਦੇਖਦਿਆਂ ਰਾਜਧਾਨੀ ਚੰਡੀਗੜ੍ਹ ਵਿੱਚ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਦੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਪ੍ਰਸ਼ਾਸਨ ਵਲੋਂ ਭੀੜ ਵਾਲੇ ਥਾਵਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ ਰੇ ਨਾਲ ਹੀ ਲੋਕਾਂ ਨੂੰ ਭੀੜ ਵਾਲਿਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ।
ਉਥੇ ਹੀ ਦੂਜੇ ਪਾਸੇ ਹਸਪਤਾਲ ਜਾਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਲਈ ਮਾਸਕ ਪਹਿਨਣਾ ਜ਼ਰੂਰੀ ਹੋਵੇਗਾ। ਬੁਖਾਰ, ਜ਼ੁਕਾਮ ਅਤੇ ਸਾਹ ਲੈਣ ਵਿੱਚ ਦਿੱਕਤ ਵਰਗੇ ਲੱਛਣ ਆਉਣ ‘ਤੇ ਤੁਰੰਤ ਡਾਕਟਰ ਨਾਲ ਸਲਾਹ ਕਰਨ ਲਈ ਕਿਹਾ ਗਿਆ ਹੈ। ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ, ਤਾਂ ਉਸ ਨੂੰ ਤੁਰੰਤ 7 ਦਿਨਾਂ ਲਈ ਖੁਦ ਨੂੰ ਵੱਖ ਰੱਖਣਾ ਹੋਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।