ਚੰਡੀਗੜ੍ਹ ਮੇਅਰ ਚੋਣਾਂ ‘ਚ ਭਾਜਪਾ ਦੀ ਝੰਡੀ; ਪਾਰਟੀ ਨੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਚੋਣ ਵੀ ਜਿੱਤੀ

Global Team
2 Min Read

ਚੰਡੀਗੜ੍ਹ : ਚੰਡੀਗੜ੍ਹ ਨੂੰ ਅੱਜ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੌਰਵ ਜੋਸ਼ੀ ਚੰਡੀਗੜ੍ਹ ਦੇ ਨਵੇਂ ਮੇਅਰ ਚੁਣੇ ਗਏ ਹਨ। ਭਾਜਪਾ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਅਹੁਦਾ ਵੀ ਜਿੱਤ ਲਿਆ ਹੈ। ਭਾਜਪਾ ਦੇ ਜਸਮਨਪ੍ਰੀਤ ਸਿੰਘ ਨੇ ਸੀਨੀਅਰ ਡਿਪਟੀ ਮੇਅਰ ਦੀ ਚੋਣ ‘ਚ ‘ਆਪ’ ਉਮੀਦਵਾਰ ਮੁੰਨਵਰ ਖਾਨ ਨੂੰ ਹਰਾਇਆ ਅਤੇ ਭਾਜਪਾ ਦੀ ਸੁਮਨ ਦੇਵੀ ਨੇ ਡਿਪਟੀ ਮੇਅਰ ਦੀ ਚੋਣ ਜਿੱਤੀ। ਅੱਜ ਹੋਈ ਮੇਅਰ ਚੋਣ ਪ੍ਰਕਿਰਿਆ ਦੇ ਹਿੱਸੇ ਵਜੋਂ ਸਾਰੇ ਨਗਰ ਕੌਂਸਲਰ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਵੋਟਿੰਗ ਸ਼ਾਂਤੀਪੂਰਵਕ ਢੰਗ ਨਾਲ ਹੋਈ।

ਦੱਸ ਦਈਏ ਕਿ ਚੰਡੀਗੜ੍ਹ ਮੇਅਰ ਦੀ ਚੋਣ ‘ਚ ਭਾਜਪਾ ਨੂੰ ਇਕਪਾਸੜ ਜਿੱਤ ਮਿਲੀ ਹੈ। ਭਾਜਪਾ ਨੂੰ 18 ਵੋਟਾਂ ਮਿਲੀਆਂ, ਜਦੋਂ ਕਿ ਆਮ ਆਦਮੀ ਪਾਰਟੀ ਨੂੰ 11 ਅਤੇ ਕਾਂਗਰਸ ਪਾਰਟੀ ਨੂੰ 7 ਵੋਟਾਂ ਮਿਲੀਆਂ। ਸੌਰਭ ਜੋਸ਼ੀ ਚੰਡੀਗੜ੍ਹ ਦੇ 29ਵੇਂ ਮੇਅਰ ਬਣੇ ਹਨ। ਇਸ ਵਾਰ ਚੋਣ ਗੁਪਤ ਵੋਟਿੰਗ ਦੀ ਬਜਾਏ ਕੌਂਸਲਰਾਂ ਵੱਲੋਂ ਹੱਥ ਖੜੇ ਕਰ ਕੇ ਕੀਤੀ ਗਈ। ਪਹਿਲੀ ਵਾਰ ਤਿੰਨੋਂ ਪਾਰਟੀਆਂ ਨੇ ਮੇਅਰ ਦੀ ਚੋਣ ਲੜੀ। ਪਿਛਲੀਆਂ ਦੋ ਚੋਣਾਂ ਵਿੱਚ, ‘ਆਪ’ ਅਤੇ ਕਾਂਗਰਸ ਦਾ ਗਠਜੋੜ ਸੀ।

ਮੇਅਰ ਦੀ ਚੋਣ ਜਿੱਤਣ ਤੋਂ ਬਾਅਦ ਸੌਰਭ ਜੋਸ਼ੀ ਭਾਵੁਕ ਹੋ ਗਏ ਅਤੇ ਭਾਸ਼ਣ ਦਿੰਦੇ ਹੋਏ ਕਿਹਾ ਕਿ ਮੇਰੇ ਪਿਤਾ ਜੀ ਨੇ ਕਿਹਾ ਸੀ ਕਿ ਜੇ ਤੁਸੀਂ ਸਹੀ ਰਸਤੇ ‘ਤੇ ਚੱਲੋਗੇ ਤਾਂ ਸਭ ਕੁਝ ਠੀਕ ਹੋਵੇਗਾ। ਉਨ੍ਹਾਂ ਕਿਹਾ ਕਿ ਮੈਨੂੰ ਆਪਣੇ ਵਾਰਡ ਦੇ ਬਜ਼ੁਰਗਾਂ ਅਤੇ ਨੌਜਵਾਨਾਂ ਦਾ ਬਹੁਤ ਸਮਰਥਨ ਮਿਲਿਆ ਹੈ।

ਮੇਅਰ ਦੇ ਅਹੁਦੇ ਲਈ ਭਾਜਪਾ ਵੱਲੋਂ ਸੌਰਭ ਜੋਸ਼ੀ, ਆਮ ਆਦਮੀ ਪਾਰਟੀ ਵੱਲੋਂ ਯੋਗੇਸ਼ ਢੀਂਗਰਾ ਅਤੇ ਕਾਂਗਰਸ ਵੱਲੋਂ ਗੁਰਪ੍ਰੀਤ ਗਾਬੀ ਵਿਚਾਲੇ ਮੁਕਾਬਲਾ ਸੀ। ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਭਾਜਪਾ ਤੋਂ ਜਸਮਨਪ੍ਰੀਤ, ਆਮ ਆਦਮੀ ਪਾਰਟੀ ਤੋਂ ਮੁਨੱਵਰ ਅਤੇ ਕਾਂਗਰਸ ਤੋਂ ਸਚਿਨ ਗਾਲਵ, ਜਦੋਂ ਕਿ ਰਾਮਚੰਦਰ ਯਾਦਵ ਡਿਪਟੀ ਮੇਅਰ ਦੇ ਅਹੁਦੇ ਲਈ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment