ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 30 ਜਨਵਰੀ ਨੂੰ ਸਵੇਰੇ 10 ਵਜੇ ਹੋਣਗੀਆਂ। ਵੋਟ ਪਾਉਣ ਲਈ ਆਉਣ ਵਾਲੇ ਕੌਂਸਲਰ ਬਿਨਾਂ ਕਿਸੇ ਸੁਰੱਖਿਆ ਕਰਮਚਾਰੀ ਅਤੇ ਸਮਰਥਕ ਦੇ ਆਉਣਗੇ। ਕੌਂਸਲਰਾਂ ਦੀ ਸੁਰੱਖਿਆ ਚੰਡੀਗੜ੍ਹ ਪੁਲਿਸ ਦੀ ਜ਼ਿੰਮੇਵਾਰੀ ਹੈ। ਨਗਰ ਨਿਗਮ ਚੋਣਾਂ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਚੰਡੀਗੜ੍ਹ ਪੁਲਿਸ ਦੀ ਹੋਵੇਗੀ।
18 ਜਨਵਰੀ ਨੂੰ ਮੇਅਰ ਦੀ ਚੋਣ ਹੋਣੀ ਸੀ ਪਰ ਚੋਣ ਅਫ਼ਸਰ ਬਿਮਾਰ ਹੋਣ ਕਾਰਨ ਅਚਾਨਕ ਇਲੈਕਸ਼ਨ ਟਾਲ ਦਿੱਤਾ ਗਿਆ ਸੀ, ਫਿਰ ਆਪ ਕਾਗਰਸ ਦੇ ਗਠਜੋੜ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਨਗਰ ਨਿਗਮ ਚੰਡੀਗੜ ਨੇ ਹਾਈਕੋਰਟ ‘ਚ ਕਿਹਾ ਸੀ ਕਿ ਅਸੀਂ 6 ਫਰਵਰੀ ਨੂੰ ਚੋਣ ਕਰਵਾਾਂਗੇ , ਪਰ ਆਦਾਲਤ ਨੇ ਇਸ ਤੇ ਇਤਰਾਜ਼ ਜਤਾਇਆ ਤੇ ਨਵੀਂ ਕੋਈ ਤਰੀਕ ਦੱਸਣ ਲਈ ਕਿਹਾ ਸੀ।
ਨਗਰ ਨਿਗਮ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਕਿਹਾ ਸੀ ਕਿ ਗਣਤੰਤਰ ਦਿਵਸ ਕਰਕੇ 29 ਜਨਵਰੀ ਤੋਂ ਪਹਿਲਾਂ ਮੇਅਰ ਦੀ ਚੋਣ ਨਹੀਂ ਕਰਵਾਈ ਜਾ ਸਕਦੀ ਅਤੇ ਅੱਜ ਸੁਣਵਾਈ ਦੋਰਾਨ ਹਾਈੋਕਰਟ ਨੇ ਹੁਕਮ ਜਾਰੀ ਕੀਤਾ ਹੈ ਕਿ 30 ਜਨਵਰੀ ਨੂੰ ਚੰਡੀਗੜ੍ਹ ਦੇ ਮੇਅਰ ਦੀ ਚੋਣ ਕਰਵਾਈ ਜਾਵੇਗ। ਇਸ ਚੋਣ ਵਿੱਚ ਆਪ ਅਤੇ ਕਾਗਰਸ ਨੇ ਗਠਜੋੜ ਕੀਤਾ ਹੋਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।