ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ‘ਆਪ’ ਨੇ ਕਾਂਗਰਸ ਨਾਲ ਗੱਠਜੋੜ ਬਾਰੇ ਸਥਿਤੀ ਕੀਤੀ ਸਪਸ਼ੱਟ

Global Team
3 Min Read

ਚੰਡੀਗੜ੍ਹ, 22 ਜਨਵਰੀ : ਚੰਡੀਗੜ੍ਹ ਮੇਅਰ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਰਹੀਆਂ ਹਨ। ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਇਸ ਵਿਚਾਲੇ ਹੀ ਆਮ ਆਦਮੀ ਪਾਰਟੀ ਨੇ ਕਾਂਗਰਸ ਨਾਲ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਸਪਸ਼ੱਟ ਕੀਤਾ ਹੈ ਕਿ ਚੰਡੀਗੜ੍ਹ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਇਕੱਲੇ ਲੜੇਗੀ।ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਪਾਰਟੀ ਕਾਂਗਰਸ ਨਾਲ ਕੋਈ ਗੱਠਜੋੜ ਨਹੀਂ ਕਰੇਗੀ। ਪਾਰਟੀ ਨੇ ਚੋਣ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਖਬਰ ਸੀ ਕਿ ਕਾਂਗਰਸ ਤੇ ‘ਆਪ’ ਗਠਜੋੜ ਕਰ ਕੇ ਸਾਂਝੇ ਤੌਰ ’ਤੇ ਮੇਅਰ ਦੀ ਚੋਣ ਲੜੇਗੀ ਪਰ ਹੁਣ ‘ਆਪ’ ਵਲੋਂ ਇਸ ਸੰਬੰਧੀ ਬਿਆਨ ਸਾਹਮਣੇ ਆਉਣ ਤੋਂ ਬਾਅਦ ਤਸਵੀਰ ਸਾਫ਼ ਹੋ ਗਈ ਹੈ ਕਿ ਉਨ੍ਹਾਂ ਵਲੋਂ ਆਪਣੇ ਪੱਧਰ ’ਤੇ ਹੀ ਇਕੱਲਿਆਂ ਹੀ ਚੋਣ ਲੜੀ ਜਾਵੇਗੀ। ‘ਆਪ’ ਨੇ ਮੇਅਰ ਦੇ ਅਹੁਦੇ ਲਈ ਯੋਗੇਸ਼ ਢੀਂਗਰਾ, ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਮੁੰਨਵਰ ਖਾਨ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਜਸਵਿੰਦਰ ਕੌਰ ਦੇ ਨਾਵਾਂ ਦਾ ਐਲਾਨ ਕੀਤਾ।

ਕਾਂਗਰਸ ਨੇ ਵੀ ਤਿੰਨੋਂ ਅਹੁਦਿਆਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਗੁਰਪ੍ਰੀਤ ਗਾਬੀ ਮੇਅਰ ਲਈ, ਸਚਿਨ ਗਾਲਿਬ ਸੀਨੀਅਰ ਡਿਪਟੀ ਮੇਅਰ ਲਈ ਅਤੇ ਨਿਰਮਲਾ ਦੇਵੀ ਡਿਪਟੀ ਮੇਅਰ ਲਈ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਇਸ ਵਾਰ ਪਹਿਲੀ ਵਾਰ, ਮੇਅਰ ਦੀ ਚੋਣ ਹੱਥ ਖੜ੍ਹੇ ਕਰਕੇ ਹੋਵੇਗੀ। ਹੁਣ ਤੱਕ, ਵੋਟਿੰਗ ਗੁਪਤ ਬੈਲੇਟ ਦੁਆਰਾ ਕੀਤੀ ਜਾਂਦੀ ਸੀ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਵੋਟਿੰਗ ਸਦਨ ਵਿੱਚ ਹੋਵੇਗੀ ਜਾਂ ਬੰਦ ਕਮਰੇ ‘ਚ। ਨਗਰ ਨਿਗਮ ਵਿੱਚ ਮੇਅਰ ਦੀ ਚੋਣ ਲਈ 35 ਕੌਂਸਲਰਾਂ ਅਤੇ ਇੱਕ ਸੰਸਦ ਮੈਂਬਰ ਦੀਆਂ ਵੋਟਾਂ ਵੈਧ ਹੁੰਦੀਆਂ ਹਨ। ਮੇਅਰ ਦੀ ਚੋਣ ਲਈ 19 ਕੌਂਸਲਰਾਂ ਦੇ ਸਮਰਥਨ ਦੀ ਲੋੜ ਹੁੰਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment