ਚੰਡੀਗੜ੍ਹ : ਅੱਜ ਚੰਡੀਗੜ੍ਹ ਨਗਰ ਨਿਗਮ ਨੂੰ ਨਵਾਂ ਮੇਅਰ ਮਿਲਣਾ ਸੀ ਪਰ ਇਹ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ। ਚੋਣ ਮੁਲਤਵੀ ਕਰਨ ਦੇ ਫੈਸੇਲ ਖਿਲਾਫ਼ ਆਪ ਅਤੇ ਕਾਂਗਰਸ ਗਠਜੋੜ ਨੇ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। I.N.D.I.A ਗਠਜੋੜ ਨੇ ਚੰਡੀਗੜ੍ਹ ਮੇਅਰ ਚੋਣ ਟਾਲਣ ਦੇ ਫੈਸਲੇ ਖਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਹਾਈਕੋਰਟ ਵਿੱਚ ਕੁਲਦੀਪ ਕੁਮਾਰ ਵੱਲੋਂ ਪਟੀਸ਼ਨ ਪਾਈ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਚੋਣਾਂ ‘ਚ ਹਾਈਕੋਰਟ ਆਪਣਾ ਨਿਗਰਾਨ ਨਿਯੁਕਤ ਕਰੇ।
ਹੁਣ ਨਵੀਂ ਪਟੀਸ਼ਨ ਤਿਆਰ ਹੈ ਹਾਲੇ ਤੱਕ ਇਹ ਸਾਫ਼ ਨਹੀਂ ਹੋਇਆ ਕਿ ਪਟੀਸ਼ਨਰ ਕੁਲਦੀਪ ਕੁਮਾਰ ਰਹਿਣਗੇ ਜਾਂ ਫਿਰ I.N.D.I.A ਗਠਜੋੜ ਨਵੇਂ ਸਿਰੇ ਤੋਂ ਇਹ ਪਟੀਸ਼ਨ ਦਾਇਰ ਕਰਦਾ ਹੈ।
ਇਸ ਤੋਂ ਪਹਿਲਾਂ ਅੱਜ ਚੰਡੀਗੜ੍ਹ ਮੇਅਰ ਦੀ ਚੋਣ ਸਵੇਰੇ 11 ਵਜੇ ਸ਼ੁਰੂ ਹੋਣੀ ਸੀ। ਚੋਣ ਅਧਿਕਾਰੀ ਅਨਿਲ ਮਸੀਹ ਦੇ ਬਿਮਾਰ ਹੋਣ ਦੀ ਗੱਲ ਕਹਿ ਕੇ ਚੋਣ ਟਾਲ ਦਿੱਤੀ ਗਈ ਸੀ। ਇਸ ਸਬੰਧੀ ਇੱਕ ਸੰਦੇਸ਼ ਕੌਂਸਲਰਾਂ ਨੂੰ ਵਟਸਐਪ ਰਾਹੀਂ ਭੇਜਿਆ ਗਿਆ ਸੀ।
ਜਿਸ ਤੋਂ ਬਾਅਦ ‘ਆਪ’ ਅਤੇ ਕਾਂਗਰਸੀ ਆਗੂਆਂ ਨੇ ਹੰਗਾਮਾ ਕੀਤਾ, ਪੁਲਿਸ ਨਾਲ ਹੱਥੋਪਾਈ ਹੋ ਗਈ ਅਤੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਦੇਸ਼ ‘ਚ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ‘ਚ ਵਿਰੋਧੀ ਪਾਰਟੀਆਂ I.N.D.I.A ਅਤੇ ਭਾਜਪਾ ਦੇ ਗਠਜੋੜ ਵਿਚਾਲੇ ਸਿੱਧਾ ਮੁਕਾਬਲਾ ਹੋਣਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।