ਦਿੱਲੀ ਪੁਲਿਸ ਨੇ ਚੰਡੀਗੜ੍ਹ ਦੇ ਮੇਅਰ ਨੂੰ ਹਿਰਾਸਤ ‘ਚ ਲਿਆ

Prabhjot Kaur
2 Min Read

ਚੰਡੀਗੜ੍ਹ: ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਹ ਦਿੱਲੀ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਦੇ ਨਾਲ ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਸੰਨੀ ਆਹਲੂਵਾਲੀਆ, ਕੌਂਸਲਰ ਰਾਮਚੰਦਰ ਯਾਦਵ, ਯੋਗੇਸ਼ ਢੀਂਗਰਾ, ਦਮਨਪ੍ਰੀਤ ਸਿੰਘ, ਜਸਵਿੰਦਰ ਕੌਰ, ਨੇਹਾ ਸਮੇਤ ਕਈ ਹੋਰ ਆਗੂਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਵੱਡੇ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਥਾਂ-ਥਾਂ ਤੋਂ ਆਗੂ ਤੇ ਵਰਕਰ ਪ੍ਰਦਰਸ਼ਨ ਕਰਨ ਲਈ ਪੁੱਜੇ ਹੋਏ ਸਨ। ਚੰਡੀਗੜ੍ਹ ਤੋਂ ਵੀ ਮੇਅਰ ਕੁਲਦੀਪ ਕੁਮਾਰ, ਕੋ-ਇੰਚਾਰਜ ਡਾ. ਸੰਨੀ ਆਹਲੂਵਾਲੀਆ ਸੈਂਕੜੇ ਵਰਕਰਾਂ ਸਣੇ ਸਵੇਰੇ ਹੀ ਦਿੱਲੀ ਲਈ ਰਵਾਨਾ ਹੋ ਗਏ ਸਨ। ਜਦੋਂ ਉਹਨਾਂ ਨੇ ਵਿਰੋਧ ਕਰਨਾ ਸ਼ੁਰੂ ਕੀਤਾ ਤਾਂ ਪੁਲਿਸ ਨੇ ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਆਮ ਆਦਮੀ ਪਾਰਟੀ ਦੇ ਇਹ ਸਾਰੇ ਵਰਕਰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਤੋਂ ਹੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅੱਜ ਉਹ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਨਿਕਲੇ ਸਨ। ਜਦਕਿ ਉਨ੍ਹਾਂ ਦੀ ਰਿਹਾਇਸ਼ ਦੇ ਆਲੇ-ਦੁਆਲੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਰੁਕੇ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ।

 

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment