ਨਿਊਜ਼ ਡੈਸਕ: ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈ ਕੇ ਐਤਵਾਰ ਨੂੰ ਹੋਏ ਵਿਵਾਦ ‘ਚ ਨਵਾਂ ਮੋੜ ਦੇਖਣ ਨੂੰ ਮਿਲਿਆ। ਭਾਜਪਾ ਦੇ ਮੇਅਰ ਮਨੋਜ ਸੋਨਕਰ ਨੇ ਅਚਾਨਕ ਅਸਤੀਫਾ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਸੁਪਰੀਮ ਕੋਰਟ ‘ਚ ਮਾਮਲੇ ਦੀ ਸੁਣਵਾਈ ਤੋਂ ਇਕ ਦਿਨ ਪਹਿਲਾਂ ਆਇਆ ਹੈ। ਚਰਚਾ ਹੈ ਕਿ ਸ਼ਨੀਵਾਰ ਨੂੰ ਹੀ ਦਿੱਲੀ ‘ਚ ਹੋਈ ਹਾਈਕਮਾਂਡ ਦੀ ਬੈਠਕ ‘ਚ ਮਨੋਜ ਸੋਨਕਰ ਨੂੰ ਅਸਤੀਫਾ ਦੇਣ ਲਈ ਕਿਹਾ ਗਿਆ ਸੀ। ਇਸਦੇ ਨਾਲ ਹੀ ਐਤਵਾਰ ਰਾਤ ਨੂੰ ਹੀ ਆਮ ਆਦਮੀ ਪਾਰਟੀ ਦੇ 3 ਕੌਂਸਲਰ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ‘ਆਪ’ ਦੇ ਤਿੰਨ ਵਿਧਾਇਕਾਂ ਦੇ ਭਾਜਪਾ ‘ਚ ਸ਼ਾਮਿਲ ਹੋਣ ਨਾਲ ਚੰਡੀਗੜ੍ਹ ਨਗਰ ਨਿਗਮ ‘ਚ ਪਾਰਟੀਆਂ ਦੀ ਤਾਕਤ ਬਦਲ ਗਈ ਹੈ।
ਭਾਜਪਾ ਨੇ ਕਿਹਾ ਹੈ ਕਿ ਮਨੋਜ ਸੋਨਕਰ ਨੇ ਨੈਤਿਕ ਆਧਾਰ ‘ਤੇ ਮੇਅਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ‘ਆਪ’ ਅਤੇ ਕਾਂਗਰਸ ਵੋਟਾਂ ‘ਚ ਧਾਂਦਲੀ ਦੇ ਬੇਬੁਨਿਆਦ ਦੋਸ਼ ਲਗਾ ਕੇ ਮਾਹੌਲ ਖਰਾਬ ਕਰ ਰਹੀਆਂ ਹਨ। ਜੇਕਰ ਤਾਜ਼ਾ ਚੋਣਾਂ ਹੁੰਦੀਆਂ ਹਨ ਤਾਂ ਲੋਕਾਂ ਨੂੰ ਸੱਚਾਈ ਦਾ ਪਤਾ ਲੱਗ ਜਾਵੇਗਾ ਅਤੇ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਬਹੁਮਤ ਕਿਸ ਕੋਲ ਹੈ। ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਮੇਅਰ ਦੀ ਚੋਣ ਹੋਈ ਸੀ। ਜਦੋਂ ਵੋਟਾਂ ਦੀ ਗਿਣਤੀ ਹੋਈ ਤਾਂ ਅੱਠ ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਭਾਜਪਾ ਦੇ ਮੇਅਰ ਉਮੀਦਵਾਰ ਦੀ ਜਿੱਤ ਦਾ ਐਲਾਨ ਕੀਤਾ ਗਿਆ। ਚੰਡੀਗੜ੍ਹ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਮਿਲ ਕੇ ਲੜੀ ਸੀ। ਦੋਵਾਂ ਪਾਰਟੀਆਂ ਨੇ ਚੋਣਾਂ ਵਿੱਚ ਧਾਂਦਲੀ ਦਾ ਦੋਸ਼ ਲਾਉਂਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।