ਚੰਡੀਗੜ੍ਹ-ਮੁਹਾਲੀ ਬਾਰਡਰ ਹਿੰਸਾ ਮਾਮਲਾ, ਕੌਮੀ ਇਨਸਾਫ ਮੋਰਚੇ ਦੇ 7 ਆਗੂਆਂ ਖਿਲਾਫ਼ ਮਾਮਲਾ ਦਰਜ

Rajneet Kaur
2 Min Read

ਮੁਹਾਲੀ: ਚੰਡੀਗੜ੍ਹ ਸਰਹੱਦ ਉਪਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਲਗਭਗ ਇਕ ਮਹੀਨੇ ਤੋਂ ਕੌਮੀ ਇਨਸਾਫ਼ ਮੋਰਚਾ ਦੇ ਆਗੂ ਅਤੇ ਸੰਗਤ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ।

ਬੀਤੇ ਦਿਨ ਸਿੱਖ ਜਥੇਬੰਦੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਨੂੰ ਰਵਾਨਾ ਹੋਈਆਂ ਸਨ। ਇਸ ਦੌਰਾਨ ਪੁਲਿਸ ਵਲੋਂ ਜੱਥੇਬੰਦੀਆਂ ਨੂੰ ਰੋਕਿਆ ਗਿਆ ਜਿਸ ਤੋਂ ਬਾਅਦ ਜ਼ਬਰਦਸਤ ਝੜਪ ਹੋ ਗਈ। ਜਿਸ ਕਾਰਨ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ। ਉੱਥੇ ਹੀ ਹੁਣ ਚੰਡੀਗੜ੍ਹ ਪੁਲਿਸ ਵੱਲੋਂ 8 ਫਰਵਰੀ ਨੂੰ ਹੋਈ ਝੜਪ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ । ਚੰਡੀਗੜ੍ਹ ਪੁਲਿਸ ਨੇ ਕੌਮੀ ਇਨਸਾਫ਼ ਮੋਰਚੇ ਦੇ 7 ਆਗੂਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਚੰਡੀਗੜ੍ਹ ਪੁਲਿਸ ਵੱਲੋਂ ਇਰਾਦਾ ਕਤਲ 307 ਦੀਆਂ ਧਾਰਾ ਸਮੇਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਆਗੂਆਂ ਵਿੱਚ ਜਗਤਾਰ ਸਿੰਘ ਦੇ ਪਿਤਾ ਗੁਰਚਰਨ ਸਿੰਘ ਸਮੇਤ ਹੋਰ ਆਗੂਆਂ ਦੇ ਨਾਮ ਦਰਜ ਹਨ।

ਦੱਸ ਦਈਏ ਕਿ ਪੁਲਿਸ ਨਾਲ ਝੜਪ ਦੌਰਾਨ ਕਈ ਪੁਲਿਸ ਮੁਲਾਜ਼ਮਾਂ ਤੇ ਪ੍ਰਦਰਸ਼ਨਕਾਰੀਆਂ ਦੇ ਸੱਟਾਂ ਵੀ ਲੱਗੀਆਂ ਸਨ । ਉੱਥੇ ਹੀ ਦੂਜੇ ਪਾਸੇ ਕੌਮੀ ਇਨਸਾਫ ਮੋਰਚੇ ਵੱਲੋਂ ਵੀਰਵਾਰ ਨੂੰ ਇੱਕ ਹੋਰ ਜੱਥਾ ਭੇਜਣ ਦਾ ਐਲਾਨ ਕੀਤਾ ਗਿਆ ਹੈ । ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਵੱਡੀ ਪੱਧਰ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment