ਐਮ.ਆਰ.ਡੀ. ਸਕੂਲ ਨੇ ਮਨਾਈ ਗੋਲਡਨ ਜੁਬਲੀ

TeamGlobalPunjab
2 Min Read

ਚੰਡੀਗੜ੍ਹ: ਐਮ ਆਰ ਡੀ ਸਕੂਲ ਮਨੀਮਾਜਰਾ ਨੇ ਗਣਤੰਤਰ ਦਿਵਸ ਮੌਕੇ ਗੋਲਡਨ ਜੁਬਲੀ ਸਮਾਰੋਹ ਮਨਾਇਆ। ਸਮਾਗਮ ਦੇ ਮੁੱਖ ਮਹਿਮਾਨ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਅਰੁਣ ਸੂਦ ਸਨ। ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਵਿੱਚ ਵੱਡੀਆਂ ਮੱਲਾਂ ਮਾਰਨ ਅਤੇ ਵੱਡੇ ਅਹੁਦੇ ਪ੍ਰਾਪਤ ਕਰਨ ਦੇ ਟੀਚੇ ਮਿਥਣ ਲਈ ਪ੍ਰੇਰਿਆ।

ਇਸ ਮੌਕੇ ਵੱਖ ਵੱਖ ਸ਼ਖਸ਼ੀਅਤਾਂ ਤੋਂ ਇਲਾਵਾ ਨਾਰਥ ਜ਼ੋਨ ਕਲਚਰ ਕੇਂਦਰ ਡਾਇਰੈਕਟਰ ਪ੍ਰੋ.ਸੌਰਭ ਵਰਧਨ, ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਰਵੀ ਕਾਂਤ ਸ਼ਰਮਾ, ਡਿਪਟੀ ਮੇਅਰ ਜਗਤਾਰ ਸਿੰਘ, ਸਾਬਕਾ ਮੇਅਰ ਰਾਜੇਸ਼ ਕਾਲੀਆ ਵੀ ਸ਼ਾਮਿਲ ਸਨ।

ਸਮਾਗਮ ਦੌਰਾਨ ਬੱਚਿਆਂ ਨੇ ਦੇਸ਼ ਭਗਤੀ ਤੇ ਸਮਾਜ ‘ਤੇ ਕਟਾਖਸ਼ ਕਰਦੀਆਂ ਸਕਿਟਾਂ ਵੀ ਪੇਸ਼ ਕੀਤੀਆਂ। ਬੱਚਿਆਂ ਨੇ ਗਰੁੱਪ ਸੌਂਗ, ਹਰਿਆਣਵੀ ਨ੍ਰਿਤ, ਗਿੱਧਾ, ਭੰਗੜਾ, ਰਾਜਸਥਾਨੀ ਤੇ ਹਿਮਾਚਲੀ ਨਾਚ ਪੇਸ਼ ਕੀਤਾ। ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਸੈਨਿਕ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ।

- Advertisement -

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਾਤਾ ਰਾਮ ਧੀਮਾਨ ਨੇ ਸਭ ਦਾ ਸਵਾਗਤ ਕੀਤਾ ਅਤੇ ਮਨੀਮਾਜਰਾ ਵਰਗੇ ਪਛੜੇ ਖੇਤਰ ਵਿੱਚ ਅੱਜ ਤੋਂ ਪੰਜਾਹ ਸਾਲ ਪਹਿਲਾਂ ਸਕੂਲ ਚਲਾਉਣ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਕੂਲ ਚਲਾਉਣ ਸਮੇਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਸ ਇਲਾਕੇ ਦੇ ਲੋਕ ਆਪਣੇ ਬੱਚਿਆਂ ਨੂੰ ਸਕੂਲ ਨਹੀਂ ਭੇਜਦੇ ਸਨ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਮਾਪਿਆਂ ਨੂੰ ਘਰਾਂ ਵਿੱਚ ਜਾ ਕੇ ਕਈ ਕਈ ਘੰਟੇ ਬੈਠ ਕੇ ਸਮਝਾਉਣਾ ਪੈਂਦਾ ਸੀ। ਇਸ ਸਕੂਲ ਦੀ ਮਨੀਮਾਜਰਾ ਖੇਤਰ ਲਈ ਬਹੁਰ ਵੱਡੀ ਦੇਣ ਹੈ। ਸ਼੍ਰੀ ਧੀਮਾਨ ਨੇ ਸਕੂਲ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ। ਅਖੀਰ ਵਿਚ ਉਨ੍ਹਾਂ ਸਭ ਦਾ ਧੰਨਵਾਦ ਕੀਤਾ।

Share this Article
Leave a comment