ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜਲੰਧਰ ਕੈਂਟ ਤੋਂ ਵਿਧਾਇਕ ਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਗਿਆ ਹੈ।
ਇਹ ਜਾਣਕਾਰੀ ਸਿੱਧੂ ਨੇ ਟਵੀਟ ਰਾਹੀਂ ਦਿੱਤੀ ਹੈ। ਜਿਸ ਵਿੱਚ ਮਾਨਯੋਗ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਦੀ ਪ੍ਰਵਾਨਗੀ ਦੇ ਨਾਲ, ਏਆਈਸੀਸੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਕੇਸੀ ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਹਰੀਸ਼ ਰਾਵਤ,ਪਰਗਟ ਸਿੰਘ ਨੂੰ ਕਾਂਗਰਸ ਦਾ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਗਿਆ ਹੈ।
— Navjot Singh Sidhu (@sherryontopp) August 16, 2021