ਚੰਡੀਗੜ੍ਹ ‘ਚ ਹੁਣ ਟੀਕਾਕਰਨ ਤੋਂ ਬਿਨ੍ਹਾਂ ਵੀ ਵਿਦਿਆਰਥੀ ਜਾ ਸਕਣਗੇ ਸਕੂਲ, SC ਦੇ ਹੁਕਮਾਂ ਤੋਂ ਬਾਅਦ ਪ੍ਰਸ਼ਾਸਨ ਨੇ ਬਦਲਿਆ ਫੈਸਲਾ

ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ ਨੇ ਕੋਵਿਡ-19 ਦਾ ਟੀਕਾ ਨਹੀਂ ਲਗਵਾਉਣ ਵਾਲੇ 12 ਤੋਂ 18 ਸਾਲ ਦੀ ਉਮਰ ਦੇ ਵਿਦਿਆਰਥੀਆਂ ਦੇ 4 ਮਈ ਤੋਂ ਸਰੀਰਕ ਤੌਰ ‘ਤੇ ਕਲਾਸਾਂ ਵਿੱਚ ਜਾਣ ‘ਤੇ ਪਾਬੰਦੀ ਲਗਾ ਦਿੱਤੀ ਸੀ। ਪਰ ਹੁਣ ਪ੍ਰਸ਼ਾਸਨ ਨੇ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਦਰਅਸਲ, ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਕਿਸੇ ਵਿਅਕਤੀ ਨੂੰ ਟੀਕਾਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਇਸ ਲਈ ਪ੍ਰਸ਼ਾਸਨ ਨੂੰ ਆਪਣਾ ਫੈਸਲਾ ਬਦਲਣਾ ਪਿਆ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਵਿਦਿਆਰਥੀ ਕੋਰੋਨਾ ਟੀਕਾਕਰਨ ਤੋਂ ਬਿਨਾਂ ਵੀ ਸਕੂਲ ਵਿੱਚ ਦਾਖਲ ਹੋ ਸਕਣਗੇ। ਇਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਡੀ ਰਾਹਤ ਮਿਲੀ ਹੈ।

ਇੰਡੀਅਨ ਐਕਸਪ੍ਰੈਸ ਦੀ ਇੱਕ ਰਿਪੋਰਟ ਦੇ ਅਨੁਸਾਰ, ਮੰਗਲਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਧਰਮਪਾਲ ਨੇ ਸਿਹਤ ਸਕੱਤਰ ਨਾਲ ਕੋਰੋਨਾ ਸੰਕਰਮਣ ਦੀ ਸਕਾਰਾਤਮਕ ਦਰ ਅਤੇ ਟੀਕਾਕਰਨ ਦੀ ਸਥਿਤੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਪ੍ਰਸ਼ਾਸਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸਮੇਂ ਵਿੱਚ ਇਸ ਉਮਰ ਵਰਗ ਦੇ ਬੱਚਿਆਂ ਵਿੱਚ ਕੋਰੋਨਾ ਦੀ ਲਾਗ ਅਤੇ ਇਸ ਦਾ ਪ੍ਰਸਾਰ ਬਹੁਤ ਘੱਟ ਹੈ। ਇਸ ਲਈ 12-18 ਸਾਲ ਦੇ ਵਿਦਿਆਰਥੀ ਜਿਨ੍ਹਾਂ ਦਾ ਟੀਕਾਕਰਨ ਨਹੀਂ ਹੋਇਆ ਹੈ, ਉਹ ਵੀ ਸਰੀਰਕ ਤੌਰ ‘ਤੇ ਕਲਾਸਾਂ ਵਿੱਚ ਹਾਜ਼ਰ ਹੋ ਸਕਦੇ ਹਨ। ਧਰਮਪਾਲ ਨੇ ਇਹ ਵੀ ਕਿਹਾ ਕਿ ਭਾਵੇਂ ਕੋਵਿਡ ਟੀਕਾਕਰਨ ਵਿਕਲਪਿਕ ਹੈ, ਪਰ ਇਸ ਦੇ ਲਾਭਾਂ ਬਾਰੇ ਨਾਗਰਿਕਾਂ ਨੂੰ ਜਾਗਰੂਕ ਕਰਨਾ ਅਤੇ ਜਾਣੂ ਕਰਵਾਉਣਾ ਪ੍ਰਸ਼ਾਸਨ ਦਾ ਫਰਜ਼ ਹੈ।

ਧਰਮਪਾਲ ਨੇ ਚੰਡੀਗੜ੍ਹ ਦੇ ਸਾਰੇ ਅਧਿਆਪਕਾਂ ਨੂੰ ਬੱਚਿਆਂ ਨੂੰ ਕੋਵਿਡ ਟੀਕਾਕਰਨ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਾਰੇ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਤੋਂ ਆਪਣੇ ਬੱਚਿਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ।

ਧਿਆਨ ਯੋਗ ਹੈ ਕਿ ਪਿਛਲੇ ਐਤਵਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਫੈਸਲਾ ਕੀਤਾ ਸੀ ਕਿ 12 ਤੋਂ 18 ਸਾਲ ਦੀ ਉਮਰ ਦੇ ਵਿਦਿਆਰਥੀ, ਜਿਨ੍ਹਾਂ ਨੇ ਕੋਵਿਡ ਦਾ ਟੀਕਾ ਨਹੀਂ ਲਗਾਇਆ, ਉਹ 4 ਮਈ ਤੋਂ ਸਕੂਲ ਵਿੱਚ ਦਾਖਲਾ ਨਹੀਂ ਹੋ ਸਕਣਗੇ। ਇਸ ਤੋਂ ਬਾਅਦ ਮਾਪਿਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਆਪਣੀਆਂ ਹਦਾਇਤਾਂ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ। ਇਸ ਦੌਰਾਨ ਸੋਮਵਾਰ ਨੂੰ ਸੁਪਰੀਮ ਕੋਰਟ ਦਾ ਹੁਕਮ ਆਇਆ ਅਤੇ ਪ੍ਰਸ਼ਾਸਨ ਨੇ ਆਪਣੇ ਫੈਸਲੇ ਦੀ ਸਮੀਖਿਆ ਕੀਤੀ।

ਚੰਡੀਗੜ੍ਹ ਪ੍ਰਸ਼ਾਸਨ ਨੇ 15 ਮਈ ਤੱਕ 12 ਤੋਂ 14 ਸਾਲ ਦੇ ਬੱਚਿਆਂ ਲਈ 100% ਕੋਵਿਡ ਟੀਕਾਕਰਨ ਦਾ ਟੀਚਾ ਰੱਖਿਆ ਹੈ। ਇਸ ਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਗਲੇ 11 ਦਿਨਾਂ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਦੇ ਲਈ ਸੈਕਟਰਾਂ ਅਤੇ ਸਕੂਲਾਂ ਵਿੱਚ ਕੈਂਪ ਵੀ ਲਗਾਏ ਜਾਣਗੇ। ਇਸ ਦੇ ਨਾਲ ਹੀ ਸਕੂਲ ਵੱਲੋਂ ਬੱਚਿਆਂ ਅਤੇ ਮਾਪਿਆਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਆਖਿਰ ਕਿਸ ਸਵਾਲ ਦਾ ਜਵਾਬ ਦੇਣ ਨਾਲੋਂ ਰਿਸ਼ੀ ਸੁਨਕ ਨੂੰ ਹਾਰ ਵੀ ਸਵੀਕਾਰ?

ਲੰਦਨ: ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਉਹ …

Leave a Reply

Your email address will not be published.