ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਮੁਸਾਫਰ ਖੱਜਲ-ਖੁਆਰ, ਇਸ ਕਾਰਨ ਚੰਡੀਗੜ੍ਹ ਦਾਖਲ ਨਹੀਂ ਹੋਣਗੀਆਂ ਰੋਡਵੇਜ਼ ਦੀਆਂ ਬੱਸਾਂ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਯਾਤਰੀਆਂ ਨਾਲ ਜੁੜੀ ਵੱਡੀ ਸਾਹਮਣੇ ਆ ਰਹੀ ਹੈ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਚੰਡੀਗੜ੍ਹ ਦਾਖਲ ਨਹੀਂ ਹੋ ਰਹੀਆਂ। ਜਾਣਕਾਰੀ ਮੁਤਾਬਕ ਪਨਬਸ ਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੇ ਟਾਈਮ ਟੇਬਲ ਅਤੇ ਬੱਸ ਅੱਡਾ ਐਂਟਰੀ ਫੀਸ ਤੋਂ ਤੰਗ ਆ   ਅਜਿਹਾ ਫੈਸਲਾ ਲਿਆ ਹੈ। ਅਸਲ ‘ਚ ਬੀਤੇ ਦਿਨੀਂ ਸੀਟੀਯੂ ਨਾਲ ਅਜਿਹੀ ਨਾਰਾਜ਼ਗੀ ਕਾਰਨ ਪੰਜਾਬ ਰੋਡਵੇਜ਼ ਨੇ ਮੰਗਲਵਾਰ ਨੂੰ ਪੂਰਾ ਦਿਨ ਚੰਡੀਗੜ੍ਹ ਵਿੱਚ ਆਪਣੀਆਂ ਬੱਸਾਂ ਦੀ ਐਂਟਰੀ ਬੰਦ ਰੱਖੀ। 500 ਤੋਂ ਵੱਧ ਬੱਸਾਂ ਮੁਹਾਲੀ ਤੱਕ ਹੀ ਆਈਆਂ ਅਤੇ ਵਾਪਸ ਪਰਤ ਗਈਆਂ। ਮਾਝਾ, ਮਾਲਵਾ ਤੇ ਦੁਆਬੇ ਦੀ ਇੱਕ ਵੀ ਬੱਸ ਚੰਡੀਗੜ੍ਹ ਬੱਸ ਅੱਡੇ ਤੱਕ ਨਹੀਂ ਪਹੁੰਚੀਆਂ।

ਅੱਜ ਬੁੱਧਵਾਰ ਨੂੰ ਪੀਆਰਟੀਸੀ ਵੀ ਸਵੇਰੇ 11 ਵਜੇ ਤੋਂ ਚੰਡੀਗੜ੍ਹ ਲਈ ਆਪਣੀ ਐਂਟਰੀ ਬੰਦ ਕਰ ਦੇਵੇਗੀ। ਇਸ ਨਾਲ ਜ਼ੀਰਕਪੁਰ ਤੋਂ ਹੀ ਕਰੀਬ 300 ਬੱਸਾਂ ਵਾਪਸ ਆਉਣਗੀਆਂ। ਬੱਸ ਯੂਨੀਅਨ ਦੇ ਇਸ ਫੈਸਲੇ ਕਾਰਨ ਮੰਗਲਵਾਰ ਨੂੰ ਸੈਂਕੜੇ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸੀਟੀਯੂ ਟਾਈਮ ਟੇਬਲ ਬਣਾਉਣ ਲਈ ਸਹਿਮਤ ਨਹੀਂ ਹੁੰਦੀ, ਉਦੋਂ ਤੱਕ ਪੰਜਾਬ ਦੀ ਕੋਈ ਵੀ ਬੱਸ ਚੰਡੀਗੜ੍ਹ ਵਿੱਚ ਨਹੀਂ ਦਾਖਲ ਹੋਵੇਗੀ।

ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵੀ ਇਸ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਹਰਿਆਣਾ ਰੋਡਵੇਜ਼ ਸਾਂਝ ਮੋਰਚਾ ਨੇ ਵੀ ਇਸ ਵਿਵਾਦ ਦੀ ਨਿਖੇਧੀ ਕੀਤੀ ਹੈ। ਹਰਿਆਣਾ ਰੋਡਵੇਜ਼ ਸਾਂਝ ਮੋਰਚਾ ਨੇ ਕਿਹਾ ਕਿ ਇਹ ਗੰਭੀਰ ਵਿਵਾਦ ਹੈ, ਪ੍ਰਸ਼ਾਸਨ ਨੂੰ ਦਖਲ ਦੇ ਕੇ ਇਸ ਦਾ ਹੱਲ ਕਰਨਾ ਚਾਹੀਦਾ ਹੈ। ਨਹੀਂ ਤਾਂ ਇਸ ਦੇ ਨਤੀਜੇ ਗਲਤ ਸਾਬਤ ਹੋਣਗੇ।

- Advertisement -

ਦੂਜੇ ਪਾਸੇ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਵੀ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਨੂੰ ਇਸ ਵਿੱਚ ਦਖਲ ਦੇਣਾ ਚਾਹੀਦਾ ਹੈ। ਨਹੀਂ ਤਾਂ ਪੰਜਾਬ ਤੋਂ ਬਾਅਦ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਨਾਲ ਵੀ ਮੀਟਿੰਗ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment