ਚੰਡੀਗੜ੍ਹ ਦੇ ਪੀਜੀ ‘ਚ ਵੀਡੀਓ ਬਣਾਉਣ ਦਾ ਮਾਮਲਾ, ਪੁਲਿਸ ਵਲੋਂ ਲੜਕੀ ਤੇ ਉਸਦਾ ਪ੍ਰੇਮੀ ਗ੍ਰਿਫਤਾਰ

Global Team
2 Min Read

ਚੰਡੀਗੜ੍ਹ: ਚੰਡੀਗੜ੍ਹ ਦੇ ਇੱਕ ਪੀਜੀ ‘ਚ ਬਾਥਰੂਮ ‘ਚ ਕੈਮਰਾ ਲਾ ਕੇ ਸਾਥੀ ਲੜਕੀਆਂ ਦੀਆਂ ਫੋਟੋਆਂ ਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮ ਲੜਕੀ ਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫ਼ੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ। ਲੈਬ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਸਾਥੀ ਕੁੜੀਆਂ ਦੀਆਂ ਕਿੰਨੀਆਂ ਵੀਡੀਓਜ਼ ਬਣਾਈਆਂ ਹਨ। ਇਹ ਕਿਸ ਨੂੰ ਅੱਗੇ ਭੇਜੀਆਂ ਹਨ? ਪੁਲਿਸ ਅਜੇ ਇਸ ਦੀ ਜਾਂਚ ਕਰ ਰਹੀ ਹੈ।

ਇਸ ਮਾਮਲੇ ‘ਚ ਪੀੜਤ ਲੜਕੀ ਜਦੋਂ ਪੀਜੀ ‘ਚ ਬਾਥਰੂਮ ਗਈ ਤਾਂ ਉਸ ਨੇ ਗੀਜ਼ਰ ਦੇ ਉੱਪਰ ਇੱਕ ਡਿਵਾਈਸ ਫਲੈਸ਼ ਹੁੰਦਾ ਦੇਖਿਆ। ਜਦੋਂ ਉਸ ਨੇ ਇਸ ਬਾਰੇ ਆਪਣੀਆਂ ਸਾਥੀ ਲੜਕੀਆਂ ਨੂੰ ਦੱਸਿਆ ਤਾਂ ਸਾਹਮਣੇ ਆਇਆ ਕਿ ਇੱਕ ਕੈਮਰਾ ਲਗਾਇਆ ਗਿਆ ਸੀ। ਇਸ ਦੀ ਸੂਚਨਾ ਮਕਾਨ ਮਾਲਕ ਨੂੰ ਦਿੱਤੀ ਗਈ। ਮਕਾਨ ਮਾਲਕ ਨੇ ਇਸ ਦੀ ਸ਼ਿਕਾਇਤ ਸੈਕਟਰ-17 ਥਾਣੇ ਵਿੱਚ ਕੀਤੀ। ਇਸ ‘ਤੇ ਪੁਲਿਸ ਨੇ ਯੰਤਰ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਹਾਸਲ ਜਾਣਕਾਰੀ ਮੁਤਾਬਕ ਜਿਸ ਪੀਜੀ ਵਿੱਚ ਇਹ ਕੈਮਰਾ ਲਗਾਇਆ ਗਿਆ ਸੀ, ਉਹ ਸੈਕਟਰ-22 ਦੀ ਉਪਰਲੀ ਮੰਜ਼ਲ ’ਤੇ ਸਥਿਤ ਹੈ। ਉਸ ਵਿੱਚ ਪੰਜ ਕੁੜੀਆਂ ਰਹਿੰਦੀਆਂ ਸਨ। ਸਾਰਿਆਂ ਦਾ ਇੱਕੋ ਬਾਥਰੂਮ ਸੀ। ਮੁਲਜ਼ਮ ਲੜਕੀ ਨੇ ਇਹ ਡਿਵਾਈਸ ਆਪਣੇ ਬੁਆਏਫ੍ਰੈਂਡ ਦੇ ਕਹਿਣ ‘ਤੇ ਲਗਾਇਆ ਸੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਸੀ, 509 ਤੇ 66 ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment