ਬੈਂਸ ਭਰਾ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਚੰਡੀਗੜ੍ਹ

TeamGlobalPunjab
1 Min Read

ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੂੰ ਮੁਹਾਲੀ ਦੇ ਬਾਰਡਰ ਤੋਂ ਚੰਡੀਗੜ੍ਹ ਪੁਲਿਸ ਨੇ ਮੁੱਖ ਮੰਤਰੀ ਨੂੰ ਮਿਲਣ ਲਈ ਦੋਵਾਂ ਨੂੰ ਸਾਈਕਲ ਤੇ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।

ਕੇਂਦਰ ਸਰਕਾਰ ਤੋਂ ਕਿਸਾਨੀ ਨਾਲ ਸਬੰਧਿਤ ਆਰਡੀਨੈਂਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਬੈਂਸ ਭਰਾਵਾਂ ਨੇ ਪੰਜ ਦਿਨ ਦਾ ਮਾਰਚ ਕੀਤਾ ਹੈ ਅਤੇ ਅੱਜ ਉਹ ਹੁਣ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਜਾ ਰਹੇ ਹਨ। ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਕਿਸਾਨੀ ਦੇ ਇਸ ਮਸਲੇ ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ।

ਇਸ ਤੋਂ ਪਹਿਲਾਂ ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਪੰਜ ਦਿਨ ਦੀ ਸਾਈਕਲ ਯਾਤਰਾ ਖਤਮ ਹੋ ਗਈ ਹੈ ਅਤੇ ਉਨ੍ਹਾਂ ਤੇ ਪੁਲਿਸ ਨੇ ਪਰਚੇ ਵੀ ਦਿੱਤੇ ਨੇ ਪਰ ਉਹ ਇਸ ਮਸਲੇ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੇ ਰਹਿਣਗੇ।

ਬੈਂਸ ਨੇ ਕਿਹਾ ਕਿ ਪੰਜਾਬ ਦੇ ਚੀਫ਼ ਸਕੱਤਰ ਨੂੰ ਅਹੁਦੇ ਤੋਂ ਹਟਾਉਣ ਨਾਲ ਸਾਫ ਹੋ ਗਿਆ ਹੈ ਕਿ ਪੰਜਾਬ ਵਿੱਚ ਸ਼ਰਾਬ ਮਾਫ਼ੀਆ ਚੱਲਦਾ ਰਿਹਾ ਹੈ।

- Advertisement -

Share this Article
Leave a comment